ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1480.497 ਕਰੋੜ ਰੁਪਏ ਦੇ ਐਡਵਾਇਸ ਜਨਰੇਟ ਹੋ ਗਏ ਹਨ

25
Advertisement

ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1480.497 ਕਰੋੜ ਰੁਪਏ ਦੇ ਐਡਵਾਇਸ ਜਨਰੇਟ ਹੋ ਗਏ ਹਨ

ਫਾਜਿਲਕਾ, 14 ਮਈ (ਵਿਸ਼ਵ ਵਾਰਤਾ):-:ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਪੂਰੀ ਤੇਜ਼ ਗਤੀ ਨਾਲ ਚਲਾਇਆ ਜਾ ਰਿਹਾ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 33 ਹਜ਼ਾਰ 664 ਮੀਟ੍ਰਿਕ ਟਨ ਕਣਕ ਪੁੱਜੀ ਸੀ, ਜਿਸ ਵਿੱਚੋਂ ਸਾਰੀ ਦੀ ਸਾਰੀ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। 48 ਘੰਟੇ ਪਹਿਲਾਂ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਦੀ ਰਕਮ 1500.05 ਕਰੋੜ ਰੁਪਏ ਦੀ ਬਣਦੀ ਹੈ ਇਸ ਵਿਚੋਂ 1480.497 ਕਰੋੜ ਰੁਪਏ ਦੇ ਐਡਵਾਇਸ ਜਨਰੇਟ ਹੋ ਗਏ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਖ੍ਰੀਦ ਕੀਤੀ ਗਈੇ ਕਣਕ ਵਿੱਚੋਂ 79.44 ਫ਼ੀਸਦੀ ਲਿਫ਼ਟਿੰਗ ਵੀ ਮੁਕੰਮਲ ਕਰਵਾਈ ਜਾ ਚੁੱਕੀ ਹੈ।  ਸਾਰੀਆਂ ਮੰਡੀਆਂ ਵਿੱਚ ਯੋਗ ਬਾਰਦਾਨਾ, ਪਾਣੀ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਕਣਕ ਦੀ ਖ੍ਰੀਦ ਦਾ ਸੀਜ਼ਨ ਪੂਰੀ ਤੇਜ਼ ਗਤੀ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਬੰਧਤ ਵਿਭਾਗਾਂ ਵੱਲੋਂ ਕਰਵਾਇਆ ਜਾ ਰਿਹਾ ਹੈ ਜਿਹੜਾ ਕਿ ਮੁਕੰਮਲ ਹੋਣ ਹੀ ਵਾਲਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ ਕਿਉਂਕਿ ਇਸ ਉਪਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਣਕ ਦੀ ਖ੍ਰੀਦ ਦਾ ਏਜੰਸੀਵਾਈਜ਼ ਵੇਰਵਾ ਸਾਂਝ ਕਰਦਿਆਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋ 200718 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 200502 ਮੀਟ੍ਰਿਕ ਟਨ, ਪਨਸਪ ਵੱਲੋ 195716 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 8867 ਮੀਟ੍ਰਿਕ ਟਨ , ਪੰਜਾਬ ਵੇਅਰਹਾਊਸ ਵੱਲੋ 111177 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 16684 ਮੀਟ੍ਰਿਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।

Advertisement