ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ)- ਖੇਡ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਦਿੱਤੀ ਗਈ ਖੁਰਾਕ ਦੇ ਪੈਂਡਿੰਗ ਸਾਰੇ ਬਿੱਲ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਡਾਇਰੈਕਟਰ ਸ੍ਰੀਮਤੀ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਕੋਲ ਖੇਡਾਂ ਦਾ ਵਿਭਾਗ ਵੀ ਹੈ, ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਾਰੇ ਪੈਂਡਿੰਗ ਬਿੱਲਾਂ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸੈਸ਼ਨ 2017-18 ਲਈ ਸਕੂਲਾਂ/ਕਾਲਜਾਂ ਵਿੱਚ ਸਥਾਪਤ ਕੀਤੇ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਖੁਰਾਕ/ਰਿਫਰੈਸ਼ਮੈਂਟ ਵੀ ਦੇਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰੈਜੀਡੈਸ਼ਲ ਖਿਡਾਰੀਆਂ ਨੂੰ 200 ਰੁਪਏ ਅਤੇ ਡੇਅ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡ ਵਿੰਗਾਂ ਦੇ ਖਿਡਾਰੀ ਖੁਰਾਕ ਨਾ ਮਿਲਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਖੁਰਾਕ ਦਾ ਕੋਈ ਵੀ ਬਿੱਲ ਪੈਂਡਿੰਗ ਨਹੀਂ ਰਿਹਾ ਹੈ।
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।