ਗੁਰਜੀਤ ਔਜਲਾ ਦੀ ਰੈਲੀ ਬਾਹਰ ਚਲੀ ਗੋਲੀ ; ਇੱਕ ਨੌਜਵਾਨ ਜ਼ਖਮੀ – ਜਾਂਚ ਜਾਰੀ
ਅੰਮ੍ਰਿਤਸਰ, 18 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਕਸਬਾ ਅਜਨਾਲਾ ਦੇ ਨਜ਼ਦੀਕ ਅੱਜ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਕੀਤੀ ਜਾ ਰਹੀ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਗਰ ਔਲਖ ਵਾਸੀ ਨੌਜਵਾਨ ਜ਼ਖਮੀ ਹੋ ਗਿਆ ਥਾਣਾ ਅਜਨਾਲਾ ਦੇ ਐਸ.ਐਚ ਉਨ੍ਹਾਂ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।