ਗੁਰਦਾਸਪੁਰ ‘ਚ ਗਦਰ ਪਾਉਣ ਲਈ ਰੰਧਾਵਾ ਨੇ ਐਂਟਰੀ ਮਾਰਦੇ ਹੀ ਕਰਤੀ ਆਹ ਗੱਲ, ਕਿੱਥੇ ਤੇ ਕਿਉਂ ਕਰ ਰਿਹਾ ਚੋਣ ਪ੍ਰਚਾਰ ਸ਼ੁਰੂ , ਜਾਣੋ ?
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)- ਗੁਰਦਾਸਪੁਰ ਲੋਕਸਭਾ ਸੀਟ ਤੇ ਸੰਨੀ ਦਿਓਲ ਦੀ ਥਾਂ ਭਾਜਪਾ ਨੇ ਦਿਨੇਸ਼ ਸਿੰਘ ਬੱਬੂ ਨੂੰ ਮੈਦਾਨ ਤੇ ਉਤਾਰਿਆ ਹੈ ਪਰ ਦੇਖਣ ਵਾਲੀ ਗੱਲ ਹੋਵੇਗੀ ਕਿ ਇੱਥੇ ਗਦਰ ਕੌਣ ਪਾਉਂਦਾ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ਪਾਰਟੀ ਨੇ ਵੀ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੁਖਜਿੰਦਰ ਸਿੰਘ ਰੰਧਾਵਾ ਵੀ ਮੈਦਾਨ ‘ਚ ਡੱਟ ਗਏ ਹਨ। ਅੱਜ ਵਿਧਾਨਸਭਾ ਚੋਣ ਨਤੀਜੇ ਦੇ ਨਤੀਜੇ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਆਪਦਾ ਚੋਣ ਪ੍ਰਚਾਰ ਸ਼ੁਰੂ ਕੀਤਾ।
ਇਸ ਦਰਮਿਆਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ”ਵਿਧਾਨ ਸਭਾ ਚੋਣ ਨਤੀਜਿਆਂ ਵਾਲੇ ਦਿਨ ਮੈਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਬੈਠਾ ਸੀ ਅਤੇ ਉੱਥੇ ਹੀ ਮੈਨੂੰ ਜਿੱਤ ਦੀ ਖੁਸ਼ਖਬਰੀ ਮਿਲੀ। ਇਸ ਵਾਰ ਵੀ ਮੈਂ ਪਾਹੜਾ ਦੇ ਘਰ ਤੋਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਕਰ ਰਿਹਾ ਹਾਂ।” ਟਿਕਟ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਹਲਕੇ ‘ਚ ਆਉਣ ‘ਤੇ ਬਰਿੰਦਰਮੀਤ ਸਿੰਘ ਪਾਹੜਾ ਦੇ ਗ੍ਰਹਿ ਵਿਖੇ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਰੋਡ ਸ਼ੋਅ ਵੀ ਕੀਤਾ ਇਸ ਦੌਰਾਨ ਉਨ੍ਹਾਂ ਨੇ ਆਪਦੀ ਜਿੱਤ ਦਾ ਦਾਅਵਾ ਠੋਕਦੇ ਹੋਏ ਵਿਰੋਧੀਆਂ ਨੂੰ ਵੀ ਖੂਬ ਰਗੜੇ ਲਾਏ।
ਰੰਧਾਵਾ ਨੇ ਕਿਹਾ ਕਿ ਪਾਹੜਾ ਪਰਿਵਾਰ ਦੀ ਵਫ਼ਾਦਾਰੀ ਦੀ ਮਿਸਾਲ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਦਾਦਾ ਕਰਤਾਰ ਸਿੰਘ ਪਾਹੜਾ ਦੇ ਸਮੇਂ ਤੋਂ ਮਿਲਦੀ ਹੈ। ਇਸ ਪਰਿਵਾਰ ਦੇ ਨਾਲ ਰਹਿਣਾ ਮੇਰੀ ਜਿੱਤ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖੁਸ਼ਕਿਸਮਤ ਵਿਅਕਤੀ ਹਨ, ਜਿਨ੍ਹਾਂ ਦੇ ਪਿਤਾ ਅਤੇ ਭਰਾ ਹਮੇਸ਼ਾ ਉਨ੍ਹਾਂ ਦਾ ਸਾਥ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਐਮ.ਪੀ ਬਣ ਜਾਂਦਾ ਹਾਂ ਤਾਂ ਸਮਝਿਆ ਜਾਂਦਾ ਹੈ ਕਿ ਬਰਿੰਦਰਮੀਤ ਸਿੰਘ ਪਾਹੜਾ ਐਮ.ਪੀ ਬਣ ਗਿਆ ਹੈ। ਉਸ ਨੇ ਕਿਹਾ ਕਿ ਮੈਂ ਬੁੱਢਾ ਹੋ ਗਿਆ ਹਾਂ। ਸਿਆਸਤ ਵਿੱਚ ਆਉਣ ਦਾ ਸਮਾਂ ਪਾਹੜਾ ਵਰਗੇ ਨੌਜਵਾਨਾਂ ਦਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਾਹੜਾ ਮੇਰੇ ਨਾਲ ਸਨ, ਰਾਤ ਨੂੰ ਸੁਨੇਹਾ ਮਿਲਣ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਇਲਾਕੇ ਵਿੱਚ ਪਾਹੜਾ ਪਰਿਵਾਰ ਦੇ ਪ੍ਰਭਾਵ ਨੂੰ ਸਾਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝਾੜੂ ਦੀ ਕੋਈ ਹੋਂਦ ਨਹੀਂ ਹੈ।
ਚੰਨੀ ਸਰਕਾਰ ਵੇਲੇ ਸੁਖਜਿੰਦਰ ਰੰਧਾਵਾ ਉਪ ਮੁੱਖ ਮੰਤਰੀ ਸਨ। ਇਸ ਦੇ ਨਾਲ ਹੀ ਰੰਧਾਵਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਜਿਵੇਂ ਹੀ ਕਾਂਗਰਸ ਵੱਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਦਾ ਐਲਾਨ ਕੀਤਾ ਗਿਆ ਤਾਂ ਪਾਰਟੀ ਵਰਕਰਾਂ ਨੇ ਆਪਣੇ-ਆਪਣੇ ਤਰੀਕੇ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ।
ਭੋਆ ਹਲਕੇ ਵਿੱਚ ਵੀ ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਦਫ਼ਤਰ ਵਿਖੇ ਇਕੱਠੇ ਹੋ ਕੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਸੀ। ਕਾਂਗਰਸੀ ਵਰਕਰਾਂ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਕੀਤੇ ਇਸ ਫੈਸਲੇ ਨਾਲ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿੱਚ ਕਾਂਗਰਸੀ ਵਰਕਰ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣਗੇ।