ਭੀਖੀ/ਬੁਢਲਾਡਾ, 13 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੁਰਦਾਸਪੁਰ ਦੀ ਚੋਣ ਕੇਂਦਰ ਦੇ ਕੰਮਾਂ ਅਤੇ ਪੰਜਾਬ ਦੇ ਕੰਮਾਂ ਦਾ ਮੁਕਾਬਲਾ ਹੈ, ਜਿਸ ਦਾ ਫੈਸਲਾ ਲੋਕਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਰਾਜ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਿਲਕੁੱਲ ਹੀ ਨਕਾਰ ਦਿੱਤਾ ਹੈ ਅਤੇ ਗੁਰਦਾਸਪੁਰ ਦੀ ਲੋਕ ਸਭਾ ਚੋਣ ਵਿਚ ਇਸ ਪਾਰਟੀ ਦੇ ਉਮੀਦਵਾਰ ਤੋਂ ਆਪਣੀ ਜਮਾਨਤ ਨਹੀਂ ਬਚਾਈ ਜਾਣੀ ਹੈ, ਜਿਸ ਕਰਕੇ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਅਸਤੀਫਾ ਤਿਆਰ ਰੱਖਣਾ ਚਾਹੀਦਾ ਹੈ। ਉਹ ਅੱਜ ਰਾਇਲ ਗਰੁੱਪ ਆਫa ਕਾਲਜਿਜa ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ 3 ਦਿਨਾਂ ਯੁਵਕ ਮੇਲੇ ਦੇ ਆਖaਰੀ ਦਿਨ ਇਨਾਮ ਵੰਡ ਸਮਾਰੋਹ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕਿਸਾਨ ਖੁਦਕੁਸ਼ੀਆਂ ਦੀ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨ ਹਿਤੈਸaੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਹਿਲਾਂ ਖੁਦਕੁਸaੀਆਂ ਕੀਤੀਆਂ ਹਨ, ਉਨ੍ਹਾਂ ਪਰਿਵਾਰਾਂ ਦਾ ਸਾਰਾ ਕਰਜaਾ ਮੁਆਫa ਹੋਵੇਗਾ ਅਤੇ ਬਾਕੀ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜaਾ ਸਰਕਾਰ ਵੱਲੋਂ ਮੁਆਫa ਕੀਤਾ ਜਾ ਰਿਹਾ ਹੈ, ਇਸ ਸਬੰਧੀ ਜਲਦੀ ਹੀ ਨੋਟੀਫਿਕੇਸaਨ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਨੋਟੀਫਿਕੇ±ਨ ਤੋਂ ਭਾਵ ਇਸੇ ਸਾਲ ਹੀ ਕੀਤਾ ਜਾਵੇਗਾ, ਜਦੋਂ ਕਿ ਇਸ ਸੰਬੰਧੀ ਬਕਾਇਦਾ ਐਲਾਨ ਪਹਿਲਾਂ ਹੀ ਹੋ ਚੁੱਕਿਆ ਹੈ।
ਸ੍ਰੀ ਚੰਨੀ ਨੇ ਕਿਹਾ ਕਿ ਪਰਾਲੀ ਨੂੰ ਸਾੜਨਾ ਭਾਵੇਂ ਕਿਸਾਨਾਂ ਦੀ ਮਜaਬੂਰੀ ਹੈ, ਪਰ ਇਸ ਦੀ ਖਾਦ ਵਜੋਂ ਵਰਤੋਂ ਕਰਕੇ ਕਿਸਾਨਾਂ ਨੂੰ ਜਿaਆਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦੀ ਹੀ ਕੋਈ ਅਜਿਹਾ ਸਿਸਟਮ ਤਿਆਰ ਕਰ ਲਿਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣੀ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ।
ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਸਰਕਾਰੀ ਲਾਪਰਵਾਹੀ ਅਤੇ ਸੁਸਤੀ ਦੀ ਸਭ ਤੋਂ ਵੱਧ ਮਾਰ ਵਿਦਿਆ ਵਰਗੇ ਅਤਿ ਸੰਵੇਦਨਸ਼ੀਲ ਅਤੇ ਅਹਿਮ ਖੇਤਰ ਉਤੇ ਪਈ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਲਈ ਮੁੱਢਲਾ ਢਾਂਚਾ ਖੜ੍ਹਾ ਕਰਨ ਤੋਂ ਲੈਕੇ ਅਧਿਆਪਕਾਂ ਦੀ ਭਰਤੀ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੂਤ ਕਰਨ ਸਮੇਤ ਕੋਈ ਵੀ ਪਹਿਲੂ ਐਸਾ ਨਹੀਂ ਹੈ, ਜਿਸ ਉਤੇ ਬਾਦਲਾਂ ਦੀ ਹਕੂਮਤ ਖੜ੍ਹੀ ਉਤਰ ਸਕੀ ਹੋਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਤਕਨੀਕੀ ਵਿਦਿਅਕ ਖੇਤਰ ਦੇ ਸੁਧਾਰ ਲਈ ਇਕ ਇਨਕਲਾਬੀ ਪਹਿਲਕਦਮੀ ਦੀ, ਜੋ ਲੋੜ ਸੀ, ਉਸ ਨੂੰ ਪੰਜਾਬ ਸਰਕਾਰ ਨੇ ਆਰੰਭ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਨਾਲ_ਨਾਲ ਪ੍ਰਾਇਮਰੀ ਸਿੱਖਿਆ ਨੂੰ ਮਜਬੂਤ ਲੀਹਾਂ ‘ਤੇ ਲਿਆਉਣ ਲਈ ਐਸਾ ਵੱਡਾ ਹੰਭਲਾ ਮਾਰਿਆ ਗਿਆ ਹੈ, ਜੋ ਪਿਛਲੇ ਦਸਾਂ ਵਰ੍ਹਿਆਂ ਵਿਚ ਅਕਾਲੀਆਂ ਨੇ ਸੋਚਿਆ ਵੀ ਨਹੀਂ ਸੀ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਲਦੀ ਹੀ ਮਾਨਸਾ ਜਿaਲ੍ਹੇ ਵਿਚ ਚੰਗੇ ਸਕਿੱਲ ਡਿਵੈਲਪਮੈਂਟ ਇੰਸਟੀਚਿਊਟ ਖੋਲ੍ਹੇ ਜਾਣਗੇ।
ਇਸ ਮੌਕੇ ਹਲਕਾ ਵਿਧਾਇਕ ਰਾਮਪੁਰਾ ਫੂਲ ਗੁਰਪ੍ਰੀਤ ਸਿੰਘ ਕਾਂਗੜ, ਐਸ.ਪੀ. ਮੋਹਾਲੀ ਰਜਿੰਦਰ ਸਿੰਘ ਸੋਹਲ, ਐਸ.ਡੀ.ਐਮ. ਬੁਢਲਾਡਾ ਗੁਰਸਿਮਰਨ ਸਿੰਘ, ਡੀ.ਐਸ.ਪੀ. ਬੁਢਲਾਡਾ ਰਸਪਾਲ ਸਿੰਘ, ਡਾਇਰੈਕਟਰ ਰੋਇਲ ਗਰੁੱਪ ਆਫa ਕਾਲਜਿਜa ਨੈਸaਨਲ ਅਵਾਰਡੀ ਡਾ. ਸਰਬਜੀਤ ਕੌਰ ਸੋਹਲ, ਪ੍ਰਿੰਸੀਪਲ ਐਮ.ਆਰ. ਮਿੱਤਲ, ਏਕਮਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਨਸਾ ਅਤੇ ਬਾਹਰਲੇ ਜਿaਲ੍ਹਿਆਂ ਤੋਂ ਆਏ ਨੌਜਵਾਨ ਵਿਦਿਆਰਥੀ ਮੌਜੂਦ ਸਨ।
ਫੋਟੋ ਕੈਪਸ਼ਨ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ, ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ।
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ - ਥਾਣਾ ਮੁਖੀ ਰਮਨ ਕੁਮਾਰ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ...