ਗੁਰਦਾਸਪੁਰ, 19 ਸਤੰਬਰ (ਵਿਸ਼ਵ ਵਾਰਤਾ) ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਇਕ ਅਜਾਦ ਉਮੀਦਵਾਰ ਵੱਲੋਂ ਕਾਗਜ ਦਾਖਲ ਕਰਵਾਏ ਗਏ।
ਇਸ ਸਬੰਧੀ ਜਣਕਾਰੀ ਦਿੰਦਿਆਂ ਦਫਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਹੋ ਰਹੀ ਜ਼ਿਮਨੀ ਚੋਣ ਲਈ ਸ੍ਰੀ ਪ੍ਰਦੀਪ ਕੁਮਾਰ ਵਾਸੀ ਤਿਆਗੀ ਵਾਲੀ ਗਲੀ, ਗੁਰਦਾਸਪੁਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ ਦਾਖਲ ਕਰਵਾਏ। ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਲਈ ਨਾਮਜ਼ਦਗੀਆਂ 22 ਸਤੰਬਰ 2017 ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਅੱਜ ਨਾਮਜ਼ਦਗੀ ਦਾ ਚੋਥਾ ਦਿਨ ਸੀ।
SGPC ਪ੍ਰਧਾਨ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ
SGPC ਪ੍ਰਧਾਨ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ ਅੰਮ੍ਰਿਤਸਰ 20 ਜਨਵਰੀ- ਸ਼੍ਰੋਮਣੀ ਗੁਰਦੁਆਰਾ...