ਗੁਰਦਾਸਪੁਰ ਜ਼ਿਮਨੀ ਚੋਣ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ

99
Advertisement


ਗੁਰਦਾਸਪੁਰ, 15 ਅਕਤੂਬਰ (ਵਿਸ਼ਵ ਵਾਰਤਾ) – ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਗਈ ਹੈ ਅਤੇ ਸ਼ੁਰੂਆਤੀ ਰੁਝਾਨਾਂ ਅਨੁਸਾਰ ਕਾਂਗਰਸ ਦੇ ਸੁਨੀਲ ਜਾਖੜ ਅੱਗੇ ਚੱਲ ਰਹੇ ਹਨ| ਸ੍ਰੀ ਜਾਖੜ ਨੇ ਭਾਜਪਾ ਦੇ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ ਦੇ ਮੇਜਰ ਸੁਰੇਸ਼ ਖਜੂਰੀਆ ਨੂੰ ਪਛਾੜ ਦਿੱਤਾ ਹੈ| ਪਹਿਲੇ ਰਾਊਂਡ ਦੇ ਮੁਕੰਮਲ ਹੋਣ ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਹਲਕੇ ‘ਚ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੂੰ 25,000 ਤੋਂ ਵੱਧ ਵੋਟਾਂ ਦੀ ਲੀਡ ਹਾਸਿਲ ਹੋਈ ਹੈ| ਭਾਜਪਾ ਦੂਸਰੇ ਅਤੇ ਆਮ ਆਦਮੀ ਪਾਰਟੀ ਤੀਸਰੇ ਨੰਬਰ ਤੇ ਚੱਲ ਰਹੀ ਹੈ|

Advertisement

LEAVE A REPLY

Please enter your comment!
Please enter your name here