ਚੰਡੀਗੜ, 25 ਸਤੰਬਰ (ਵਿਸ਼ਵ ਵਾਰਤਾ)-ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਸਨ ਜੋ ਕਿ ਅੱਜਕਾਗਜਾਂ ਦੀ ਪੜਤਾਲ ਦੋਰਾਨ ਠੀਕ ਪਾਏ ਗਏ। ਇਹ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ. ਮਨਪ੍ਰੀਤ ਸਿੰਘਆਈ.ਏ. ਵੱਲੋਂ ਅੱਜ ਇਥੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਦਾਇਰ ਨਾਮਜਦਗੀ ਪੱਤਰ ਦੀ ਅੱਜ ਪੜਤਾਲ ਕੀਤੀ ਗਈ ਜਿਸ ਦੋਰਾਨ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਲਾਰੀਅ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਨੀਲ ਕੁਮਾਰਜਾਖੜ, ਆਮ ਆਦਮੀ ਪਾਰਟੀ ਦੇ ਸੁਰੇਸ਼ ਕੁਮਾਰ ਖਜੂਰੀਆ, ਮੇਘ ਦੇਸ਼ਮ ਪਾਰਟੀ ਦੀ ਸੰਤੋਸ਼ ਕੁਮਾਰੀ, ਸ਼੍ਰੋਮਣੀ ਅਕਾਲੀਦਲ (ਮਾਨ) ਕੁਲਵੰਤ ਸਿੰਘ, ਹਿੰਦੋਸਤਾਨ ਸ਼ਕਤੀ ਸੈਨਾ ਦੇ ਰਜਿੰਦਰ ਸਿੰਘ,ਅਤੇ ਅਜਾਦ ਉਮੀਦਵਾਰ ਸਤਨਾਮ ਸਿੰਘ,ਸੰਦੀਪ ਕੁਮਾਰ, ਪਰਦੀਪ ਕੁਮਾਰ, ਪਰਵਿੰਦਰ ਸਿੰਘ ਅਤੇ ਪਵਨ ਕੁਮਾਰ ਵਲੋਂ ਦਾਇਰ ਨਾਮਜਦਗੀ ਪੱਤਰ ਸਹੀ ਪਾਏ ਗਏਹਨ।
ਉਨ੍ਹਾਂ ਦੱਸਿਆ ਕਿ ਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 27 ਸਤੰਬਰ 2017 ਦਿਨ ਬੁੱਧਵਾਰ ਹੈ।