ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਅੱਜ ਕਿਹਾ ਹੈ ਕਿ ਗੈਂਗਸਟਰਾਂ ਨਾਲ ਨਜਿੱਠਣ ਲਈ ਐੱਸ.ਟੀ.ਐੱਫ ਦਾ ਗਠਨ ਕੀਤਾ ਗਿਆ ਹੈ| ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਇਸ ਨੂੰ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਦਾ ਨਾਮ ਦਿੱਤਾ ਗਿਆ ਹੈ|
ਵਿੱਕੀ ਗੌਂਡਰ ਐਨਕਾਉਂਟਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਸ ਦੀ ਪੁਲਿਸ ਨੂੰ ਕਾਫੀ ਸਮੇਂ ਤੋਂ ਤਲਾਸ਼ ਸੀ| ਉਨ੍ਹਾਂ ਕਿਹਾ ਕਿ ਇੱਕ ਵਿਸ਼ੇਸ਼ ਸੂਚਨਾ ਦੇ ਆਧਾਰ ਉਤੇ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਕਾਰਵਾਈ ਕੀਤੀ ਗਈ ਸੀ| ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹਿੰਦੂਮਲਕੋਟ ਇਲਾਕੇ ਵਿਚ ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ| ਉਨ੍ਹਾਂ ਕਿਹਾ ਕਿ ਵਿੱਕੀ ਗੌਂਡਰ ਨੇ ਲਖਵਿੰਦਰ ਸਿੰਘ ਦੇ ਘਰ ਵਿਚ ਸ਼ਰਨ ਲਈ ਹੋਈ ਸੀ, ਇਸ ਦੌਰਾਨ ਜਦੋਂ ਗੋਲੀਬਾਰੀ ਹੋਈ ਤਾਂ ਵਿੱਕੀ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਹ ਪੁਲਿਸ ਗੋਲੀਬਾਰੀ ਵਿਚ ਮਾਰਿਆ ਗਿਆ|
ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕ੍ਰਾਇਮ ਤੋਂ ਦੂਰ ਰਹਿਣ ਕਿਉਂਕਿ ਇਸ ਨਾਲ ਕੁਝ ਵੀ ਹਾਸਿਲ ਨਹੀਂ ਹੁੰਦਾ|
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ...