ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਵੀਡੀਓ ਕਾਲ ਇਕ ਵਾਰ ਫਿਰ ਚਰਚਾ ‘ਚ
ਚੰਡੀਗੜ੍ਹ,17ਸਤੰਬਰ(ਵਿਸ਼ਵ ਵਾਰਤਾ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ, ਜੋ ਕੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਮੋਨੂੰ ਮਾਨੇਸਰ ਹੈ, ਜੋ ਕਿ ਹਰਿਆਣਾ ਵਿੱਚ ਨੂੰਹ ਹਿੰਸਾ ਦਾ ਮੁੱਖ ਦੋਸ਼ੀ ਹੈ। ਇਸ ਵੀਡੀਓ ਕਾਲ ‘ਚ ਇਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਨਾਲ ਬੈਠਾ ਹੈ। ਗਊ ਰੱਖਿਆ ਦਲ ਨਾਲ ਜੁੜਿਆ ਮੋਨੂੰ ਮਾਨੇਸਰ ਗੈਂਗਸਟਰ ਲਾਰੈਂਸ ਦੇ ਗੈਂਗ ‘ਚ ਸ਼ਾਮਲ ਹੋਣਾ ਚਾਹੁੰਦਾ ਸੀ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਵੀਡੀਓ ਕਾਲ ਰਾਹੀਂ ਗੱਲਬਾਤ ਹੋ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਵੀਡੀਓ ਕਦੋਂ ਦੀ ਹੈ।