ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ
ਪੜ੍ਹੋ, ਕੀ ਹੈ ਕਾਰਨ
ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਪੰਜਾਬ ਭਾਜਪਾ ਦੇ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 29ਜਨਵਰੀ ਨੂੰ ਹੋਣ ਵਾਲਾ ਪੰਜਾਬ ਦੌਰਾ ਜਰੂਰੀ ਰੁਝੇਵਿਆਂ ਕਾਰਨ ਮੁਲਤਵੀ ਕੀਤਾ ਗਿਆ ਹੈ। ਨਵੀਆਂ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।
https://twitter.com/PSBrarOfficial/status/1616048356018778113?t=NYjzpm_e88rsMZp418fjsw&s=19