ਚੰਡੀਗੜ੍ਹ ‘ਚ ਪੈ ਰਹੀ ਹੈ ਕੜਾਕੇ ਦੀ ਠੰਡ
ਰਾਤ ਦਾ ਤਾਪਮਾਨ 2.7 ਡਿਗਰੀ ਤੱਕ ਪਹੁੰਚਿਆ
ਚੰਡੀਗੜ੍ਹ,17ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ‘ਚ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ 2 ਦਿਨਾਂ ਲਈ ਹੋਰ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਰਾਤ ਦਾ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਅਗਲੇ 4 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 18 ਅਤੇ 19 ਡਿਗਰੀ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਘੱਟੋ-ਘੱਟ ਤਾਪਮਾਨ 3 ਤੋਂ 4 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅੱਜ ਮੌਸਮ ਕਾਰਨ ਹੁਣ ਤੱਕ 3 ਉਡਾਣਾਂ ਰੱਦ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ ਲਈ ਫਲਾਈਟ ਨੰਬਰ 2177, ਚੰਡੀਗੜ੍ਹ ਤੋਂ ਮੁੰਬਈ ਲਈ ਫਲਾਈਟ ਨੰਬਰ 5263 ਅਤੇ ਚੰਡੀਗੜ੍ਹ ਤੋਂ ਬੈਂਗਲੁਰੂ ਲਈ ਫਲਾਈਟ ਨੰਬਰ 6634 ਸ਼ਾਮਲ ਹਨ। ਅਗਲੇਰੀ ਉਡਾਣਾਂ ਦਾ ਫੈਸਲਾ ਮੌਸਮ ਦੇ ਹਿਸਾਬ ਨਾਲ ਕੀਤਾ ਜਾਵੇਗਾ।