ਚੰਡੀਗੜ, 5 ਸਤੰਬਰ – ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਫਿਲਹਾਲ ਮਹਿਲਾ ਵਾਹਨ ਚਾਲਕਾਂ ਨੂੰ ਹੈਲਮਟ ਪਹਿਣਨ ਤੋਂ ਛੋਟ ਦੇ ਦਿੱਤੀ ਹੈ। ਚੰਡੀਗੜ੍ਹ ਪੁਲਿਸ ਅਗਲੇ 15 ਦਿਨਾਂ ਤੱਕ ਮਹਿਲਾਵਾਂ ਦੇ ਚਲਾਨ ਨਹੀਂ ਕੱਟੇਗੀ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਅੱਜ ਤੋਂ ਬਿਨਾਂ ਹੈਲਮਟ, ਜਿਹਨਾਂ ਵਿਚ ਸਿੱਖ ਮਹਿਲਾਵਾਂ ਵੀ ਸ਼ਾਮਿਲ ਸਨ, ਦੇ ਚਲਾਨ ਕੱਟਣੇ ਸ਼ੁਰੂ ਹੋ ਗਏ ਸਨ, ਪਰ ਇਸ ਦੌਰਾਨ ਅੱਜ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ਨੇ ਪੰਜਾਬ ਦੇ ਰਾਜਪਾਲ ਚੰਡੀਗੜ ਦੇ ਪ੍ਰਸ਼ਾਸਕ ਸ਼੍ਰੀ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਉਹਨਾਂ ਦੇ ਭਰੋਸੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਹ ਫੈਸਲਾ ਕੀਤਾ।
ਰਾਜਪਾਲ ਦਾ ਇਹ ਆਦੇਸ਼ ਸਾਰੇ ਧਰਮ ਦੀਆਂ ਮਹਿਲਾਵਾਂ ਲਈ ਲਾਗੂ ਕੀਤਾ ਗਿਆ ਹੈ।