ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਸਮੇਤ ਸਿਵਲ ਹਸਪਤਾਲਾਂ ਦੀ ਓਪੀਡੀ ਦਾ ਸਮਾਂ ਬਦਲਿਆ
ਪੜ੍ਹੋ,ਹੁਣ ਕਦੋਂ ਖੁੱਲ੍ਹੇਗੀ ਓਪੀਡੀ
ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (GMSH-16) ਸਮੇਤ ਸ਼ਹਿਰ ਦੀਆਂ ਡਿਸਪੈਂਸਰੀਆਂ ਅਤੇ ਸਿਵਲ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਨ੍ਹਾਂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ ਹੈ। ਨਵੀਂ ਸਮਾਂ ਸਾਰਣੀ 16 ਅਪ੍ਰੈਲ ਤੋਂ 15 ਅਕਤੂਬਰ 2022 ਤੱਕ ਲਾਗੂ ਰਹੇਗੀ।