ਚੰਡੀਗੜ੍ਹ ਨਗਰ ਨਿਗਮ ਦੇ ਬਜਟ ਸੈਸ਼ਨ ਲਈ ਮੀਟਿੰਗ ਅੱਜ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਨਗਰ ਨਿਗਮ ਦੇ ਬਜਟ ਸੈਸ਼ਨ 2024-2025 ਲਈ ਅੱਜ ਮੀਟਿੰਗ ਹੋਵੇਗੀ। ਇਹ ਮੀਟਿੰਗ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਗਠਜੋੜ ਦੇ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਪਹਿਲੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਰੀਬ 2500 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾਵੇਗਾ।