ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਦੇ ਸੈਕਟਰ 19 ਦੇ ਪੁਲਿਸ ਸਟੇਸ਼ਨ ਦੇਸਾਹਮਣੇ ਮਕਾਨ ਨੰਬਰ 2062 ਵਿਚ ਸ਼ੱਕੀ ਹਾਲਾਤਾਂ ਵਿਚ ਅੱਗ ਲੱਗ ਗਈ, ਜਿਸ ਵਿਚ ਝੁਲਸ ਕੇ ਇਕ ਮਹਿਲਾ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ| ਮੋਕੇ ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ ਤਦ ਤੱਕ ਘਰ ਦੇ ਲੋਕ ਕਾਫੀ ਝੁਲਸ ਚੁੱਕੇ ਸਨ| ਇੱਕ ਬੱਚਾ, ਦੋ ਮਹਿਲਾਵਾਂ ਅਤੇ ਇਕ ਪੁਰਸ਼ ਨੂੰ ਪੀ.ਜੀ.ਆਈ ਵਿਚ ਇਲਾਜ ਲਈ ਭੇਜਿਆ ਗਿਆ ਹੈ, ਜਦੋਂ ਕਿ ਮ੍ਰਿਤਕ ਮਹਿਲਾ ਨੂੰ ਸੈਕਟਰ 16 ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ|
ਲੋਕਾਂ ਨੂੰ ਅੱਗ ਲੱਗਣ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਅੱਗ ਦੀ ਗਰਮੀ ਨਾਲ ਘਰ ਦੇ ਸ਼ੀਸ਼ੇ ਟੁੱਟ ਗਏ| ਉਸੇ ਸਮੇਂ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਫੋਨ ਕਰ ਦਿੱਤਾ| ਮ੍ਰਿਤਕ ਮਹਿਲਾ ਦੀ ਪਹਿਚਾਣ ਉਮਰ 50 ਸਾਲ ਦੇ ਰੂਪ ਵਿਚ ਹੋਈ ਹੈ| ਪੁਲਿਸ ਅਤੇ ਫਾਰੈਂਸਿਕ ਟੀਮ ਅੱਗ ਲੱਗਣ ਦੇ ਕਾਰਨਾਂ ਦੀ ਹਾਲੇ ਜਾਂਚ ਕਰ ਰਹੀ ਹੈ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...