ਚੰਡੀਗੜ੍ਹ ਮੇਅਰ ਚੋਣ ‘ਤੇ ਸੁਣਵਾਈ ਕੱਲ੍ਹ
ਪ੍ਰਸ਼ਾਸਨ ਭਲਕੇ ਤੱਕ ਚੋਣਾਂ ਦੀ ਨਵੀਂ ਤਰੀਕ ਦੀ ਜਾਣਕਾਰੀ ਦੇਵੇ-ਹਾਈਕੋਰਟ
ਚੰਡੀਗੜ੍ਹ,23ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਮੇਅਰ ਚੋਣਾਂ ਸਬੰਧੀ ਦੋ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਚੋਣਾਂ ਲਈ 6 ਫਰਵਰੀ ਬਹੁਤ ਲੰਮੀ ਹੈ। ਕੱਲ੍ਹ ਯਾਨੀ 24 ਜਨਵਰੀ ਨੂੰ ਚੋਣਾਂ ਕਦੋਂ ਹੋਣਗੀਆਂ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ। ਹਾਈ ਕੋਰਟ ਨੇ ਹੁਣ ਮਾਮਲੇ ਦੀ ਅਗਲੀ ਤਰੀਕ 24 ਜਨਵਰੀ ਤੈਅ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦੋਵੇਂ ਪਟੀਸ਼ਨਾਂ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਟੀਟਾ ਦੀ ਤਰਫੋਂ ਦਾਇਰ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ ਚੋਣਾਂ ਜਲਦੀ ਹੋਣ।