ਚੰਡੀਗੜ੍ਹ ਯੂਨੀਵਰਸਿਟੀ ਹਨੀਟ੍ਰੈਪ ਮਾਮਲਾ – ਵਿਦਿਆਰਥੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਖਰੜ ਅਦਾਲਤ ਵਿੱਚ ਚਾਰਜਸ਼ੀਟ ਦਾਇਰ
ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ)- ਮੋਹਾਲੀ ਦੇ ਪਿੰਡ ਘੜੂੰਆਂ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ 20 ਸਾਲਾ ਇੰਜੀਨੀਅਰਿੰਗ ਦੇ ਵਿਦਿਆਰਥੀ ਹਿਤੇਸ਼ ਭੂਮਰਾ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਬੰਧਕ ਬਣਾਉਣ ਦੇ ਮਾਮਲੇ ਵਿੱਚ ਖਰੜ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪਰਿਵਾਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਹਿਤੇਸ਼ ਨੂੰ ਅਗਸਤ ਮਹੀਨੇ ਵਿੱਚ ਸੀਯੂ ਵਿੱਚ ਪੜ੍ਹਦੀ ਐਮਬੀਏ ਦੀ ਵਿਦਿਆਰਥਣ ਰਾਖੀ ਸਮੇਤ ਉਸਦੇ ਦੋਸਤਾਂ ਨੇ ਅਗਵਾ ਕਰ ਲਿਆ ਸੀ। ਉਸ ਨੂੰ ਨਸ਼ੀਲਾ ਪਦਾਰਥ ਦਿੱਤਾ ਗਿਆ ਅਤੇ ਕੁਰਸੀ ਨਾਲ ਬੰਨ੍ਹ ਕੇ ਰੱਖਿਆ ਗਿਆ। ਹਿਤੇਸ਼ ਨੂੰ ਖਰੜ ਦੇ ਰਣਜੀਤ ਨਗਰ ‘ਚ ਕਿਰਾਏ ਦੇ ਫਲੈਟ ‘ਚ ਬੰਧਕ ਬਣਾਇਆ ਗਿਆ ਸੀ। ਪੁਲਿਸ ਨੇ 48 ਘੰਟਿਆਂ ਵਿੱਚ ਮਾਮਲਾ ਸੁਲਝਾ ਲਿਆ ਸੀ।
ਖਰੜ ਦੀ ਅਦਾਲਤ ਵਿੱਚ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 323, 346, 328, 364ਏ, 365, 468, 471, 482 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਚਲਾਨ ਪੇਸ਼ ਕੀਤੇ ਹਨ। ਅਦਾਲਤ ਨੇ ਹੁਣ ਮੁਲਜ਼ਮਾਂ ਨੂੰ 3 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਅਗਵਾ ਦਾ ਇਹ ਮਾਮਲਾ ਅਗਸਤ 2022 ਵਿੱਚ ਸਾਹਮਣੇ ਆਇਆ ਸੀ। ਮੁਲਜ਼ਮਾਂ ਨੇ ਫਿਰੌਤੀ ਲਈ ਪੂਰੀ ਯੋਜਨਾ ਬਣਾਈ ਹੋਈ ਸੀ। ਪੁ