ਚੰਡੀਗੜ੍ਹ ਰੈਲੀ ‘ਚ ਮਾਇਆਵਤੀ ਵੱਲੋਂ ਵਿਰੋਧੀਆਂ ‘ਤੇ ਤਿੱਖੇ ਹਮਲੇ

465
Advertisement


ਚੰਡੀਗੜ੍ਹ, 15 ਮਾਰਚ – ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਥਾਪਕ ਸ੍ਰੀ ਕਾਂਸ਼ੀਰਾਮ ਦੇ ਅੱਜ ਜਨਮ ਦਿਨ ਮੌਕੇ ਪਾਰਟੀ ਸੁਪਰੀਮੋ ਮਾਇਆਵਤੀ ਨੇ ਚੰਡੀਗੜ੍ਹ ਵਿਖੇ ਇੱਕ ਰੈਲੀ ਨੂੰ ਸੰਬੋਧਨ ਕੀਤਾ| ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਪਹੁੰਚੇ| ਇਹ ਰੈਲੀ ਚੰਡੀਗੜ੍ਹ ਦੇ ਸੈਕਟਰ-25 ਵਿਖੇ ਆਯੋਜਿਤ ਕੀਤੀ ਗਈ ਸੀ, ਜਿਸ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ|
ਇਸ ਮੌਕੇ ਮਾਇਆਵਤੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀਆਂ ਸਰਕਾਰਾਂ ਅਤੇ ਕੇਂਦਰੀ ਭਾਜਪਾ ਸਰਕਾਰ ਉਤੇ ਜੰਮ ਕੇ ਨਿਸ਼ਾਨੇ ਲਾਏ|
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਸਰਕਾਰਾਂ ਨੇ ਕਦੇ ਵੀ ਦਲਿਤਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ| ਉਨ੍ਹਾਂ ਕਿਹਾ ਕਿ ਇੱਥੇ ਹਮੇਸ਼ਾਂ ਹੀ ਦਲਿਤਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਪਾਰਟੀ ਦੇ ਕਾਰਕੁੰਨਾਂ ਨੂੰ ਆਪ ਹੀ ਮਿਹਨਤ ਕਰਕੇ ਪਾਰਟੀ ਨੂੰ ਖੜ੍ਹਾ ਕਰਨਾ ਹੋਵੇਗਾ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਦੌਰਾਨ ਦਲਿਤਾਂ ਖਿਲਾਫ ਹਿੰਸਾ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ|

Advertisement

LEAVE A REPLY

Please enter your comment!
Please enter your name here