ਨਵੀਂ ਦਿੱਲੀ,26 ਸਤੰਬਰ : ਦਿੱਲੀ ਦੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰਸਿੰਘ ਸਿਰਸਾ ਨੇ ਅੱਜ ਛਤੀਸਗੜ ਦੇ ਮੁੱਖ ਮੰਤਰੀ ਸ੍ਰੀ ਰਮਨ ਸਿੰਘ ਨਾਲ ਮੁਲਾਕਾਤ ਕੀਤੀ ਤੇ ਸੂਬੇ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ‘ਤੇ ਉਹਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ੍ਰ ਸਿਰਸਾ ਨੇ ਮੁੱਖ ਮੰਤਰੀ ਸ੍ਰੀ ਰਮਨ ਸਿੰਘ ਨੂੰ ਦੱਸਿਆ ਕਿ 108 ਵਰੇ ਪਹਿਲਾਂ ਇਹ ਐਕਟ 1909 ਵਿਚ ਗਵਰਨਰ ਜਨਰਲ ਦੀ ਅਗਵਾਈ ਹੇਠਲੀ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਵੱਲੋਂ ਤਿਆਰ ਕੀਤਾ ਗਿਆ ਸੀ ਤਾਂ ਕਿ ਸਿੱਖਾਂ ਲਈ ਆਨੰਦ ਮੈਰਿਜ ਨੂੰ ਕਾਨੂੰਨੀ ਮਾਨਤਾ ਦਿੱਤੀ ਜਾ ਸਕੇ।
ਸਾਲ 2012 ਵਿਚ ਸੰਸਦ ਨੇ ਇਸ ਵਿਚ ਸੋਧ ਕੀਤੀ ਤੇ ਇਸਨੂੰ ਆਨੰਦ ਮੈਰਿਜ ਸੋਧ ਐਕਟ2012 ਦਾ ਨਾਮ ਦਿੱਤਾ ਗਿਆ ਤੇ ਇਸ ਵਿਚ ਕਈ ਤਬਦੀਲੀਆਂ ਕੀਤੀਆਂ ਗਈਆਂ ਜਿਸ ਵਿਚ ਆਨੰਦ ਮੈਰਿਜ ਨੂੰ ਸਿੱਖਾਂ ਦੇ ਰਵਾਇਤੀ ਸ਼ਬਦ ‘ਆਨੰਦ ਕਾਰਜ’ ਲਿਖਣ ਦੀ ਸ਼ੁਰੂਆਤ ਕੀਤੀ ਗਈ। ਸ. ਸਿਰਸਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਛਤੀਸਗੜ ਇਹ ਐਕਟ ਲਾਗੂ ਕਰਨ ਵਾਲਾ ਦੇਸ਼