ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) : ਮੈ/ਸ. ਰਾਧਾ ਰਾਣੀ ਰਾਈਸ ਐਂਡ ਜਨਰਲ ਮਿਲਜ਼, ਮੁੱਲਾਂਪੁਰ, ਜ਼ਿਲ੍ਹਾ ਲੁਧਿਆਣਾ ਤੋਂ ਜਨਤਕ ਵੰਡ ਪ੍ਰਣਾਲੀ ਵਾਲੀ ਕਣਕ ਦੀ ਚੋਰੀ ਸਬੰਧੀ ਛਪੀਆਂ ਖਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਲੁਧਿਆਣਾ ਦੇ ਜ਼ਿਲ੍ਹਾ ਫੂਡ ਸਪਲਾਈ ਅਫਸਰ (ਡੀਐਫਐਸਓ) ਨੇ ਦੋ ਫੂਡ ਇੰਸਪੈਕਟਰਾਂ ਮਨਿੰਦਰ ਪ੍ਰਤਾਪ ਸਿੰਘ ਅਤੇ ਸੁਰਿੰਦਰਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਚਾਰਜਸ਼ੀਟ ਜਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡੀਐਫਐਸਓ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਖੇ ਐਫਆਰੀਆਰ ਨੰਬਰ 220 ਮਿਤੀ 8-8-2017 ਦਰਜ ਕੀਤੀ ਗਈ ਹੈ।
ਇੱਥੇ ਦੱਸਣਯੋਗ ਹੈ ਕਿ ਉਕਤ ਮੁਲਾਜ਼ਮ 30 ਕਿਲੋ ਦੀ ਭਰਾਈ ਵਾਲੀਆਂ ਬੋਰੀਆਂ ਵਿਚੋਂ ਕਣਕ ਕੱਢ ਕੇ ਪਾਣੀ ਨਾਲ ਉਸ ਦਾ ਭਾਰ ਵਧਾ ਕੇ ਉਸ ਨੂੰ ਦੋਬਾਰਾ 50 ਕਿਲੋ ਵਾਲੀਆਂ ਬੋਰੀਆਂ ਵਿਚ ਭਰ ਦਿੰਦੇ ਸਨ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਵੱਲੋਂ ਪਹਿਲਾਂ ਵੀ ਗਬਨ ਜਾਂ ਚੋਰੀ ਦੇ ਮਾਮਲਿਆਂ ਨੂੰ ਬਰਦਾਸ਼ਤ ਨਾ ਕਰਦਿਆਂ ਦੋਸ਼ੀ ਮੁਲਾਜ਼ਮਾਂ ‘ਤੇ ਸਖਤ ਕਾਰਵਾਈ ਕੀਤੀ ਹੈ। ਇਸ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿਚ 4 ਸਹਾਇਕ ਫੂਡ ਸਪਲਾਈ ਅਫਸਰਾਂ ਅਤੇ 14 ਇੰਸਪੈਕਟਰਾਂ ਨੂੰ ਮੁਅੱਤਲ ਕੀਤਾ ਹੈ ਜਦਕਿ 22 ਹੋਰ ਅਫਸਰਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਚੱਲ ਰਹੀ ਹੈ, ਜਿਨ੍ਹਾਂ ਵਿਚ ਇਕ ਡਿਪਟੀ ਡਾਇਰੈਕਟਰ ਵੀ ਸ਼ਾਮਲ ਹੈ। ਇਸੇ ਤਰ੍ਹਾਂ ਤਰਨ ਤਾਰਨ ਦੇ ਬਹੁਤ ਸਾਰੇ ਕੇਂਦਰਾਂ ਵਿਚ 2010-11, 2011-12 ਅਤੇ 2012-13 ਦੌਰਾਨ ਖੁੱਲ੍ਹੇ ਵਿਚ ਰੱਖੀ ਕਣਕ ਖਰਾਬ ਹੋ ਗਈ ਸੀ ਜਿਸ ਦੇ ਆਧਾਰ ‘ਤੇ ਸਬੰਧਤ 18 ਅਫਸਰਾਂ/ਮੁਲਾਜ਼ਮਾਂ ਨੂੰ ਚਾਰਜਸ਼ੀਟ ਕੀਤਾ ਗਿਆ ਸੀ। ਉੱਧਰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਜਾਇੰਟ ਡਾਇਰੈਕਟਰ ਕਮ ਚੀਫ ਵਿਜੀਲੈਂਸ ਕਮਿਸ਼ਨਰ ਵੱਲੋਂ ਕਣਕ ਦੇ ਸਟਾਕ ਵਿਚ ਆਈ ਕਮੀ ਦੀ ਪੜਤਾਲ ਕੀਤੀ ਗਈ ਸੀ ਅਤੇ ਦੋਸ਼ੀ ਮੁਲਾਜ਼ਮਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ। ਇਸ ਸਬੰਧੀ ਇੰਸਪੈਕਟਰ ਜਸਪ੍ਰੀਤ ਸਿੰਘ ਗਿੱਲ, ਹਰਵਰਿੰਦਰ ਸਿੰਘ, ਜਸਵਿੰਦਰ ਕੁਮਾਰ, ਰਾਜਵਿੰਦਰ ਸਿੰਘ ਅਤੇ ਰਾਹੁਲ ਕੁਮਾਰ ਖਿਲਾਫ ਕੇਸ ਦਰਜ ਕਰਕੇ ਇਨ੍ਹਾਂ ਸਾਰੇ ਇੰਸਪੈਕਟਰਾਂ ਨੂੰ ਮੁਅੱਤਲ ਕਰਦਿਆਂ ਚਾਰਜਸ਼ੀਟ ਕੀਤਾ ਗਿਆ।
ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਵਿਚ ਵੀ ਜਨਤਕ ਵੰਡ ਪ੍ਰਣਾਲੀ ਅਧੀਨ ਕਣਕ ਦੀ ਵੰਡ ਵਿਚ ਧਾਂਦਲੀ ਕਰਨ ਵਾਲੇ ਇਕ ਇੰਸਪੈਕਟਰ ਅਤੇ ਸਬੰਧਤ ਸਹਾਇਕ ਫੂਡ ਸਪਲਾਈ ਅਫਸਰ ਨੂੰ ਮੁਅੱਤਲ ਕਰਕੇ ਚਾਰਜਸ਼ੀਟ ਕੀਤਾ ਗਿਆ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਅਜਿਹੇ ਮਾਮਲਿਆਂ ਵਿਚ ਸਖਤੀ ਨਾਲ ਕਾਰਵਾਈ ਕਰਕੇ ਦੋਸ਼ੀ ਅਧਿਕਾਰੀਆਂ ਤੋਂ ਵਿੱਤੀ ਘਾਟੇ ਦੀ ਪੂਰਤੀ ਲਈ ਵਚਨਬੱਧ ਹੈ।
Punjab stubble burning: ਪਰਾਲੀ ਸਾੜਨ ‘ਤੇ ਕੇਂਦਰ ਦੀ ਸਖਤੀ
Punjab stubble burning: ਪਰਾਲੀ ਸਾੜਨ 'ਤੇ ਕੇਂਦਰ ਦੀ ਸਖਤੀ ਜੁਰਮਾਨਾ ਕੀਤਾ ਦੁੱਗਣਾ ਚੰਡੀਗੜ੍ਹ : 7 ਨਵੰਬਰ (ਵਿਸ਼ਵ ਵਾਰਤਾ): ਕੇਂਦਰ ਨੇ...