ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ- ਐਲਾਨ ਬਾਕੀ

141
Advertisement

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ- ਐਲਾਨ ਬਾਕੀ

‘ਆਪ’ ਨੇ ਸੱਦੀ ਪ੍ਰੈੱਸ ਕਾਨਫਰੰਸ 

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ਦਿੱਲੀ

ਚੰਡੀਗੜ੍ਹ,13ਮਈ(ਵਿਸ਼ਵ ਵਾਰਤਾ)-ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ। ਫਿਲਹਾਲ ਵੋਟਾਂ ਦੀ ਗਿਣਤੀ ਆਖਰੀ ਪੜਾਅ ‘ਤੇ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ  ਤੋਂ 58,647 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।

ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਪਿਛਲੀ 4 ਵਾਰ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਹੈ। ਜਿੱਤ ਨੂੰ ਦੇਖਦੇ ਹੋਏ ‘ਆਪ’ ਨੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਥੋੜ੍ਹੀ ਦੇਰ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸ਼ਾਮ ਨੂੰ ਉਹ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿੱਚ ਸ਼ਾਮਲ ਹੋਣਗੇ।

Advertisement