ਜਲੰਧਰ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ;ਸੱਸ,ਨੂੰਹ ਅਤੇ ਬੱਚੀ ਦੀ ਮੌਤ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)- ਜਲੰਧਰ ਵਿੱਚ ਅੱਜ ਸਵੇਰੇ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜਲੰਧੜ ਦੀ ਨਗੀਨਾ ਪੰਸਾਰੀ ਦੇ ਦੁਕਾਨ ਮਾਲਕ ਮਧੂ ਅਗਰਵਾਲ ਦੀ ਪਤਨੀ ਰੇਣੂ, ਨੂੰਹ ਮਹਿਕ ਤੇ ਪੋਤੀ ਵਰਿੰਦਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਹਨਾਂ ਬੇਟਾ ਕਨਵ ਅਗਰਵਾਲ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਟਾਂਡਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਅਤੇ ਇਸ ਦੌਰਾਨ ਜਦੋਂ ਉਹਨਾਂ ਦੀ ਕਾਰ ਇਹ ਟਾਂਡਾ ਨੇੜੇ ਪਹੁੰਚੀ ਤਾਂ ਬੇਕਾਬੂ ਹੋ ਕੇ ਡਿਵਾਈਡਰ ‘ਤੇ ਪਲਟ ਗਈ। ਹਾਦਸੇ ‘ਚ ਕਨਵ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਦਕਿ ਉਸਦੀ ਪਤਨੀ, ਬੇਟੀ ਤੇ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ਾਂ ਨੂੰ ਟਾਂਡਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਜਦਕਿ ਕਨਵ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਕਿਸੇ ਹੋਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਹੈ।