ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੀ ਭਾਲ਼ ਖ਼ਤਮ
ਪੜ੍ਹੋ, ਕੌਣ ਹੋਵੇਗਾ ‘ਆਪ’ ਦਾ ਉਮੀਦਵਾਰ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)- ਜਲੰਧਰ ਦੀ ਲੋਕ ਸਭਾ ਸੀਟ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਇੱਥੋਂ ਨਵੇਂ ਉਮੀਦਵਾਰ ਦੀ ਭਾਲ਼ ਕੀਤੀ ਜਾ ਰਹੀ ਸੀ ਜੋ ਕਿ ਲਗਭਗ ਖ਼ਤਮ ਹੁੰਦੀ ਜਾਪ ਰਹੀ ਹੈ। ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਪਰ ਬੀਤੇ ਕੱਲ੍ਹ ਉਹਨਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਪਵਨ ਕੁਮਾਰ ਟੀਨੂੰ ਅੱਜ ਆਪਣੇ ਸਮਰਥਕਾਂ ਸਮੇਤ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪਹੁੰਚ ਚੁੱਕੇ ਹਨ। ਜਿੱਥੇ ਉਹ ਥੋੜ੍ਹੀ ਦੇਰ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਹਨਾਂ ਦਾ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਤੋਂ ਉਮੀਦਵਾਰ ਐਲਾਨਿਆ ਜਾਣਾ ਤੈਅ ਮੰਨਿਆ ਜਾ ਰਿਹਾ ਹੈ।