ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

15
Advertisement

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

ਜਲ ਸਰੋਤ ਮੰਤਰੀ ਮੀਤ ਹੇਅਰ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ

ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ, ਹੁਣ ਬਾਕੀ ਰਹਿੰਦੇ 1614 ਕੇਸ ਵੀ ਜਲਦ ਨਿਪਟਾਏ ਜਾਣਗੇ, ਮੀਤ ਹੇਅਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 23 ਮਈ: ( ਵਿਸ਼ਵ ਵਾਰਤਾ ) ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਨੂੰ ਨਿਗਰਾਨੀ ਉੱਤੇ ਲਗਾਇਆ ਗਿਆ ਹੈ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸਨ। ਜਲ ਸ੍ਰੋਤ ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ।ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ।

Advertisement