ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਲੋਕਾਂ ਦੀ ਮੌਤ
ਮੁੱਖ ਮੰਤਰੀ ਨੇ ਸਖ਼ਤ ਕਾਰਵਾਈ ਕਰਨ ਦੇ ਜਾਰੀ ਕੀਤੇ ਨਿਰਦੇਸ਼
ਚੰਡੀਗੜ੍ਹ, 28ਮਈ(ਵਿਸ਼ਵ ਵਾਰਤਾ)- ਅਲੀਗੜ ਦੇ ਥਾਣਾ ਲੋਥਾ ਖੇਤਰ ਅਧੀਨ ਪੈਂਦੇ ਪਿੰਡ ਕਰਸੂਆ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਮਾਮਲੇ ‘ਤੇ ਆਪਣਾ ਧਿਆਨ ਰੱਖਿਆ ਹੈ। ਸੀ.ਐਮ ਯੋਗੀ ਨੇ ਇਸ ਘਟਨਾ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।