ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ

0
44
ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਉਪ ਮੰਡਲ ਮੈਜਿਸਟਰੇਟ ਮੋਹਾਲੀ ਵੱਲੋਂ ਪਿੰਡ ਕਲੋਲੀ ਵਿਖੇ ਪ੍ਰਸ਼ੰਸਾ ਪੱਤਰ ਅਤੇ  ਸਿਰੋਪਾਓ ਦੇ ਕੇ ਕੀਤਾ ਗਿਆ ਸਨਮਾਨਿਤ
ਐੱਸ.ਏ.ਐੱਸ ਨਗਰ,7ਅਕਤੂਬਰ(ਸਤੀਸ਼ ਕੁਮਾਰ ਪੱਪੀ)-ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਏ ਬਿਨਾਂ ਸੰਭਾਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਆਰੰਭੀਆਂ ਕੋਸ਼ਿਸ਼ਾਂ ਦੀ ਲੜੀ ਵਜੋਂ ਅੱਜ ਉਪ ਮੰਡਲ ਮੈਜਿਸਟਰੇਟ ਮੋਹਾਲੀ ਚੰਦਰ ਜੋਤੀ ਸਿੰਘ ਵੱਲੋਂ ਪਿੰਡ ਕਲੋਲੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ ਵਾਲੇ ਕਿਸਾਨਾਂ ਨੂੰ  ਪ੍ਰਸ਼ੰਸਾ ਪੱਤਰ ਅਤੇ  ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਦੀ ਸੰਭਾਲ, ਮਨੁੱਖੀ ਸਿਹਤ,  ਭੂਮੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ, ਫ਼ਸਲਾਂ ਦੇ ਮਿੱਤਰ ਕੀੜਿਆਂ ਦੀ  ਰੱਖਿਆ ਲਈ ਪਿੰਡ ਪੱਧਰੀ ਕੈਂਪ ਰਾਹੀਂ ਕੈਂਪ ਵਿੱਚ ਭਾਗ ਲੈ ਰਹੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜਿਹੜੇ ਪਿੰਡ ਝੋਨੇ ਦੀ ਪਰਾਲੀ ਦੀ ਅੱਗ ਤੋਂ ਰਹਿਤ ਹੋਣਗੇ, ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ  ਅਤੇ ਹੋਰ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਵਾਤਵਰਣ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਹੋਰਨਾਂ ਲਈ ਚਾਨਣ ਮੁਨਾਰਾ ਦੱਸਦੇ ਹੋਏ, ਦੂਜੇ ਕਿਸਾਨਾਂ ਨੂੰ ਉਨ੍ਹਾਂ ਪਾਸੋਂ ਸੇਧ ਅਤੇ ਸਲਾਹ ਲੈਣ ਲਈ ਅਪੀਲ ਕੀਤੀ। 
  ਕੈਂਪ ਉਪਰੰਤ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਮੋਹਾਲੀ ਅਤੇ ਹਲਕਾ ਪਟਵਾਰੀ ਦੀ ਹਾਜ਼ਰੀ ਵਿੱਚ ਉਪ ਮੰਡਲ ਮੈਜਿਸਟਰੇਟ ਵੱਲੋਂ ਪਿੰਡ ਠਸਕਾ ਵਿਖੇ ਪਰਾਲੀ ਦੀਆ ਗੰਢਾਂ ਬਨਾਉਣ ਵਾਲੇ ਕਿਸਾਨ ਅਮਰਜੀਤ ਸਿੰਘ ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਗੰਢਾਂ ਵਾਲੇ ਖੇਤ ਦਾ ਦੌਰਾ ਵੀ ਕੀਤਾ।