ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਅਤੇ 8 ਮਈ ਨੂੰ ਮੋਹਾਲੀ ‘ਚ ਨੋ-ਫਲਾਇੰਗ ਜੋਨ ਘੋਸ਼ਿਤ
ਰਾਸ਼ਟਰਪਤੀ ਦੀ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਫੈਸਲਾ
ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ)- ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ ਅੱਜ 4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰ ਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਭਾਰਤ ਦੇ ਰਾਸ਼ਟਰਪਤੀ ਦੀ ਮਿਤੀ 04.05.2024 ਅਤੇ ਮਿਤੀ 08.05.2024 ਦੀ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 04.05.2024 ਅਤੇ ਮਿਤੀ 08.05.2024 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ (Flying object) ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਫੈਸਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀ ਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ। ਰਾਸ਼ਟਰਪਤੀ 4 ਮਈ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰਨਗੇ, ਜਿਸ ਤੋਂ ਬਾਅਦ ਉਹ ਹਿਮਾਚਲ ਦੌਰੇ ‘ਤੇ ਜਾਣਗੇ। 8 ਮਈ ਨੂੰ ਉਹ ਹਿਮਾਚਲ ਤੋਂ ਪਰਤਣਗੇ ਅਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ ਭਰਨਗੇ।