ਜਾਪਾਨ ‘ਚ ਆਇਆ 7.4 ਤੀਬਰਤਾ ਦਾ ਭੂਚਾਲ
ਪ੍ਰਸ਼ਾਸਨ ਨੇ ਸੁਨਾਮੀ ਦਾ ਅਲਰਟ ਕੀਤਾ ਜਾਰੀ
ਚੰਡੀਗੜ੍ਹ,1ਜਨਵਰੀ(ਵਿਸ਼ਵ ਵਾਰਤਾ)- ਜਾਪਾਨ ਦੇ ਇਸ਼ੀਕਾਵਾ ਸੂਬੇ ‘ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.4 ਦਰਜ ਕੀਤੀ ਗਈ। ਪ੍ਰਸ਼ਾਸਨ ਨੇ ਸੁਨਾਮੀ ਦਾ ਅਲਰਟ ਜਾਰੀ ਕੀਤਾ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜਾਪਾਨੀ ਮੀਡੀਆ ਮੁਤਾਬਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ 5 ਮੀਟਰ (16 ਫੁੱਟ) ਤੱਕ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ। ਤੱਟਵਰਤੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।