ਚੰਡੀਗੜ•, 8 ਜੁਲਾਈ (ਵਿਸ਼ਵ ਵਾਰਤਾ )- ਪੰਜਾਬ ਸਰਕਾਰ ਨੇ ਜ਼ਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿੱਚ ਵਿਦਿਆਰਥੀਆਂ ਦੀ ਪੜ•ਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਇਨ•ਾਂ ਹੁਕਮਾਂ ‘ਤੇ ਹਸਤਾਖਰ ਕਰ ਦਿੱਤੇ ਹਨ।
ਬੁਲਾਰੇ ਅਨੁਸਾਰ ਇਹ ਫੈਸਲਾ ਸਟਾਫ ਦੀ ਤਾਇਨਾਤੀ ਨੂੰ ਤਰਕਸੰਗਤ ਬਨਾਉਣ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਇੱਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ ਵਿੱਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਨਵੰਬਰ 2019 ਵਿੱਚ ਇੱਕ ਜਨਤਿਕ ਨੋਟਿਸ ਰਾਹੀਂ ਡਾਇਟਾਂ ਵਿੱਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ। ਇਸ ਦੇ ਆਧਾਰ ‘ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ ਵਿੱਚ ਭੇਜਿਆ ਗਿਆ ਹੈ।
9/੪੬੫੮੬/੨੦੨੦
——-