ਜਿਲ੍ਹਾ ਮੈਜਿਸਟ੍ਰੇਟ ਵੱਲੋਂ ਹੋਲੇ ਮੁਹੱਲੇ ਦੇ ਤਿਉਹਾਰ ਤੇ ਮੇਲਾ ਖੇਤਰ ‘ਚ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ
ਸ੍ਰੀ ਅਨੰਦਪੁਰ ਸਾਹਿਬ,3 ਮਾਰਚ(ਵਿਸ਼ਵ ਵਾਰਤਾ)- ਸ੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਫੋਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 14 ਮਾਰਚ 2022 ਤੋ 19 ਮਾਰਚ 2022 ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿਚ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਤੀ 14 ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਆਉਦੀਆਂ ਹਨ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋ ਵੀ ਕਿਹਾ ਹੈ ਕਿ ਮੋਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੁਰੱਖਿਆਂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ ਮਿਤੀ 14 ਤੋ 19 ਮਾਰਚ ਤੱਕ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਅਤਿ ਜਰੂਰੀ ਹੈ।ਇਸ ਲਈ ਜਿਲ੍ਹਾ ਮੈਜਿਸਟ੍ਰੇਟ ਨੇ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਮੇਲਾ ਖੇਤਰ ਵਿਚ ਡਰੋਨਾ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਮੋਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।