ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਖਿਲਾਫ ED ਦੀ ਸ਼ਿਕਾਇਤ ‘ਤੇ ਸੁਣਵਾਈ ਅੱਜ
ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ)- ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਸ਼ਿਕਾਇਤਾਂ ‘ਤੇ ਅੱਜ ਰਾਊਸ ਐਵੇਨਿਊ ਕੋਰਟ ਸੁਣਵਾਈ ਕਰੇਗੀ। ਈਡੀ ਨੇ ਕਈ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਕੇਜਰੀਵਾਲ ਖਿਲਾਫ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਹਨ। ਇਸ ਮਾਮਲੇ ਦੀ ਆਖਰੀ ਸੁਣਵਾਈ 19 ਅਪ੍ਰੈਲ ਨੂੰ ਹੋਈ ਸੀ। ਉਦੋਂ ਕੇਜਰੀਵਾਲ ਨੇ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ ਸੀ। ਗੌਰਤਲਬ ਹੈ ਕਿ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਕੇਜਰੀਵਾਲ ਨੂੰ 22 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜਿਆ, ਜਿਸ ਨੂੰ ਬਾਅਦ ਵਿੱਚ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।