ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਕੋਰਟ ’ਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)- ‘ਆਪ‘ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਸੋਮਵਾਰ 15 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲਾ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ 15 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਅੱਜ ਈਡੀ ਕੇਜਰੀਵਾਲ ਨੂੰ ਰਾਊਜ ਐਵੇਨਿਊ ਅਦਾਲਤ ਵਿੱਚ ਪੇਸ਼ ਕਰੇਗੀ।
ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। 1 ਅਪ੍ਰੈਲ ਨੂੰ ਰਾਊਸ ਐਵੇਨਿਊ ਕੋਰਟ ਅਤੇ ਦਿੱਲੀ ਹਾਈਕੋਰਟ ‘ਚ ਕੇਜਰੀਵਾਲ ਨਾਲ ਜੁੜੇ ਦੋ ਮਾਮਲਿਆਂ ਦੀ ਸੁਣਵਾਈ ਹੋਈ ਸੀ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਤਿਹਾੜ ਭੇਜ ਦਿੱਤਾ ਗਿਆ ਸੀ।
ਵੱਡੀ ਖ਼ਬਰ – ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ