ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਝਟਕਾ
ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)-ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਸਮਾਪਤੀ ਤੋਂ ਬਾਅਦ ਅੱਜ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਭਾਵ ਉਹ 23 ਅਪ੍ਰੈਲ ਤੱਕ ਤਿਹਾੜ ‘ਚ ਰਹਿਣਗੇ।
ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। 22 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਉਹਨਾਂ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਬਾਅਦ ‘ਚ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 1 ਅਪ੍ਰੈਲ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।