ਜੰਤਰ-ਮੰਤਰ ‘ਤੇ ਜਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ
ਭਗਵੰਤ ਮਾਨ ਵੀ ਰਹਿਣਗੇ ਮੌਜੂਦ
ਚੰਡੀਗੜ੍ਹ,23ਮਾਰਚ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ(ਵੀਰਵਾਰ ਨੂੰ) ਦਿੱਲੀ ਦੇ ਜੰਤਰ-ਮੰਤਰ ‘ਤੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਜਨ ਸਭਾ ਦਿੱਲੀ ‘ਚ ਪੀਐਮ ਮੋਦੀ ਦੇ ਖਿਲਾਫ ਪੋਸਟਰ ਲਗਾਉਣ ਤੋਂ ਬਾਅਦ ਕੀਤੀ ਗਈ ਕਾਰਵਾਈ ਕਾਰਨ ਹੋ ਰਹੀ ਹੈ।
ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਨੇਤਾ ਗੋਪਾਲ ਰਾਏ ਮੁਤਾਬਕ ਇਸ ਬੈਠਕ ‘ਚ ਪਾਰਟੀ ਦੇ ਸਾਰੇ ਵਿਧਾਇਕ, ਸੰਸਦ ਮੈਂਬਰ ਅਤੇ ਅਹੁਦੇਦਾਰ ਮੌਜੂਦ ਰਹਿਣਗੇ। ਦਿੱਲੀ ਸਰਕਾਰ ਵਿੱਚ ਮੰਤਰੀ ਅਤੇ ‘ਆਪ’ ਆਗੂ ਗੋਪਾਲ ਰਾਏ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਪੁਲੀਸ ਦੀ ਕਾਰਵਾਈ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਵੀਰਵਾਰ ਤੋਂ ਦੇਸ਼ ਵਿਆਪੀ ‘ਮੋਦੀ ਹਟਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕਰੇਗੀ। ਗੋਪਾਲ ਰਾਏ ਨੇ ਅੱਗੇ ਕਿਹਾ ਕਿ ਉਹ ਇਸ ਨਾਅਰੇ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੱਕ ਲੈ ਕੇ ਚੱਲਣਗੇ।