ਜੰਤਰ-ਮੰਤਰ ਤੇ ਪਹਿਲਵਾਨਾਂ ਦਾ ਧਰਨਾ ਅੱਜ 20ਵੇਂ ਦਿਨ ਵੀ ਜਾਰੀ

62
Advertisement

ਜੰਤਰ-ਮੰਤਰ ਤੇ ਪਹਿਲਵਾਨਾਂ ਦਾ ਧਰਨਾ ਅੱਜ 20ਵੇਂ ਦਿਨ ਵੀ ਜਾਰੀ

ਦਿੱਲੀ ਅਦਾਲਤ ‘ਚ ਸੁਣਵਾਈ ਅੱਜ – ਦਿੱਲੀ ਪੁਲਿਸ ਦਰਜ ਕਰੇਗੀ ਸਟੇਟਸ ਰਿਪੋਰਟ

ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ)-ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜੰਤਰ-ਮੰਤਰ ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 20ਵਾਂ ਦਿਨ ਹੈ। ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਅਦਾਲਤ ਨੇ ਦਿੱਲੀ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਮਹਿਲਾ ਪਹਿਲਵਾਨਾਂ ਦੇ ਵਕੀਲ ਨਰਿੰਦਰ ਹੁੱਡਾ ਦਾ ਕਹਿਣਾ ਹੈ ਕਿ ਉਹ ਅਦਾਲਤ ਨੂੰ ਅਪੀਲ ਕਰਨਗੇ ਕਿ ਦਿੱਲੀ ਪੁਲੀਸ ਬ੍ਰਿਜ ਭੂਸ਼ਣ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਜਾਂਚ ਵਿੱਚ ਤੇਜ਼ੀ ਲਿਆਵੇ ਅਤੇ ਜਲਦੀ ਤੋਂ ਜਲਦੀ ਸੀਆਰਪੀਸੀ ਦੀ ਧਾਰਾ 164 ਤਹਿਤ ਮੈਜਿਸਟਰੇਟ ਅੱਗੇ ਸਾਰੇ ਸ਼ਿਕਾਇਤਕਰਤਾਵਾਂ ਦੇ ਬਿਆਨ ਦਰਜ ਕੀਤੇ ਜਾਣ।

 

Advertisement