ਚੰਡੀਗੜ, 13 ਅਕਤੂਬਰ (ਵਿਸ਼ਵ ਵਾਰਤ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ,ਯੁੱਧਵੀਰ ਸਿੰਘ ਕੌਮੀ ਜਨਰਲ ਸਕੱਤਰ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ 15 ਅਕਤੂਬਰ 2017 ਨੂੰ ਦਿੱਲੀ ਵਿਖੇ ਮਾਲਵੰਕਰ ਹਾਲ ਕੇਂਦਰੀ ਸਕੱਤਰੇਤ,ਵਿੱਠਲ ਭਾਈ ਪਟੇਲ ਭਵਨ,ਰਫੀ ਮਾਰਗ ਨਜ਼ਦੀਕ ਰਿਜ਼ਰਵ ਬੈਂਕ ਦਿੱਲੀ ਸਵੇਰੇ 10 ਵਜੇ ਤੋਂ 5 ਵਜੇ ਸ਼ਾਮ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਾਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਜੱਟ ਭਾਈਚਾਰੇ ਲਈ ਨੌਜਵਾਨਾਂ ਨੂੰ ਅੱਗੇ ਵਧਾਉਣ ਲਈ ਜ਼ਿੰਮੇਵਾਰੀ ਕਬੂਲ ਕਰ ਕੇ ਸਮੇਂ ਦਾ ਹਾਣੀ ਬਣਾਉਣ ਲਈ ਉਪਰਾਲਾ ਕੀਤਾ ਹੈ । ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੁਨਹਿਰੇ ਭਵਿੱਖ ਲਈ ਅਜਿਹੇ ਕੈਂਪਾਂ ਵਿੱਚ ਭਾਗ ਲੈਣ ਜੋ ਨੌਜਵਾਨ ਪੀੜ੍ਹੀ ਲਈ ਲਾਹੇਵੰਦ ਸਾਬਤ ਹੋਵੇਗਾ ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...