ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਰਾਜ ਬਣਿਆ

483
Advertisement


ਨਵੀਂ ਦਿੱਲੀ,  23 ਅਗਸਤ (ਵਿਸ਼ਵ ਵਾਰਤਾ) : ਪੰਜਾਬ ਅਤੇ ਹਰਿਆਣਾ ਮਗਰੋਂ ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਰਾਜ ਬਣ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਝਾਰਖੰਡ ਦੇ ਮੁੱਖ ਮੰਤਰੀ ਸ੍ਰੀ ਰਘੂਬਰ ਦਾਸ ਨੇ ਉਹਨਾਂ ਨੂੰ ਪੱਤਰ ਲਿਖ ਕੇ ਐਕਟ ਲਾਗੂ ਕੀਤੇ ਜਾਣ ਦੀ ਸੂਚਨਾ ਦਿੱਤੀ ਹੈ। ਇਹ ਮਾਮਲਾ ਉਹਨਾਂ ਨੇ ਮੁੱਖ ਮੰਤਰੀ ਕੋਲ ਚੁੱਕਿਆ ਸੀ।
ਉਹਨਾਂ ਕਿਹਾ ਕਿ ਇਹ ਐਕਟ ਪਹਿਲਾਂ ਪੰਜਾਬ ਤੇ ਹਰਿਆਣਾ ਵਿਚ  ਲਾਗੂ ਹੋ ਚੁੱਕਾ ਹੈ ਜਦਕਿ ਹੁਣ ਝਾਰਖੰਡ ਅਜਿਹਾ ਕਰਨ ਵਾਲਾ ਤੀਜਾ ਰਾਜ ਬਣ ਗਿਆ  ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਇਹ ਐਕਟ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਕਰਵਾਉਣ ਦਾ ਬੀਡ਼ਾ ਚੁੱਕਿਆ ਹੈ। ਉਹਨਾਂ ਕਿਹਾ ਕਿ ਉਹਨਾਂ ਸਾਰੇ ਰਾਜਾਂ ਦੀਆਂ ਸਰਕਾਰਾਂ  ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਨਾਲ ਵੀ ਰਾਬਤਾ ਕਾਇਮ ਕੀਤਾ ਹੈ ਤਾਂ ਕਿ ਇਹਨਾਂ ਰਾਜਾਂ ਵਿਚ ਇਹ ਐਕਟ ਲਾਗੂ ਕਰਵਾਇਆ ਜਾ ਸਕੇ। ਉਹਨਾਂ ਦੱਸਿਆ ਕਿ ਦਿੱਲੀ ਵਿਚ ਐਕਟ ਲਾਗੂ ਕੀਤੇ ਜਾਣ ਦੀ ਪ੍ਰਕਿਰਿਆ ਪੂਰੀ ਹੋਣ ਨੇਡ਼ੇ ਹੈ।
ਝਾਰਖੰਡ ਦੇ ਮੁੱਖ ਮੰਤਰੀ ਸ੍ਰੀ ਰਘੂਬਰ ਦਾਸ ਦਾ ਧੰਨਵਾਦ ਕਰਦਿਆਂ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਫੈਸਲੇ ਦੀ ਬਦੌਲਤ ਸੂਬੇ ਵਿਚ ਰਹਿੰਦੇ ਸਿੱਖ ਹੁਣ ਆਪਣੇ ਵਿਆਹ ਇਸ ਐਕਟ ਤਹਿਤ ਰਜਿਸਟਰ ਕਰਵਾ ਸਕਣਗੇ ਤੇ ਇਸ ਮਾਮਲੇ ਵਿਚ ਉਹਨਾਂ ਦੀਆਂ ਸਮੱਸਿਆਵਾਂ ਖਤਮ ਹੋ ਜਾਣਗੀਆਂ

Advertisement

LEAVE A REPLY

Please enter your comment!
Please enter your name here