ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਨਾਰਾਜ਼ ਕਿਸਾਨਾਂ ਨੇ ਕੀਤਾ ਕੈਬਨਿਟ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ,2 ਅਕਤੂਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਆਖਰੀ ਸਮੇਂ ਤੇ ਝੋਨੇ ਦੀ ਖਰੀਦ ਦਾ ਸਮਾਂ 10 ਦਿਨ ਅੱਗੇ ਪਾਉਣ ਤੋਂ ਗੁੱਸਾ ਹੋਏ ਕਿਸਾਨਾਂ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਧਰਨਾ ਦਿੱਤਾ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ।
ਜਾਣਕਾਰੀ ਅਨੁਸਾਰ ਮਿੱਠਾਪੁਰ ਸਥਿਤ ਕੈਬਨਿਟ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਕਿਸਾਨ ਇਕੱਠੇ ਹੋਏ। ਕਿਸਾਨਾਂ ਨੇ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪਰਗਟ ਸਿੰਘ ਇਸ ਸਮੇਂ ਦੌਰਾਨ ਘਰ ਵਿੱਚ ਨਹੀਂ ਸੀ।