ਝੋਨੇ ਵਿਚ ਨਹੀਂ ਚੱਲ ਸਕਣਗੀਆਂ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ

150
Advertisement


-ਪੁਰਾਣੀਆਂ ਤਕਨੀਕ ਵਾਲੀਆਂ ਕੰਬਾਇਨਾਂ ‘ਤੇ ਲਗਾਈ ਰੋਕ
ਬਠਿੰਡਾ, 13 ਮਾਰਚ (ਵਿਸ਼ਵ ਵਾਰਤਾ)-ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਤੋਂ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੋਜ ਕੀਤੀ ਗਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਹੀ ਝੋਨੇ ਦੀ ਕਟਾਈ ਕਰ ਸਕਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਨੇ ਕਿਹਾ ਕਿ ਸੁਪਰੀਮ ਕੋਰਟ, ਰਾਸ਼ਟਰੀ ਗਰੀਨ ਟ੍ਰਿਬਿਊਨਲ, ਦਿੱਲੀ ਹਾਈਕੋਰਟ ਅਤੇ ਹੋਰ ਅਦਾਲਤਾਂ ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮੁੱਦੇ ‘ਤੇ ਚੱਲ ਰਹੇ ਵੱਖ-ਵੱਖ ਕੇਸਾਂ ਦੇ ਅਧਾਰ ‘ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਇਸ ਮੁੱਦੇ ‘ਤੇ ਖੋਜ ਕਰਨ ਲਈ ਕਿਹਾ ਗਿਆ ਸੀ। ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਤਕਨੀਕ, ਜਿਸ ਨੂੰ ਸੁਪਰ ਸਟਰਾਅ ਮੈਨਜਮੈਂਟ ਸਿਸਟਮ’ ਦਾ ਨਾਂਅ ਦਿੱਤਾ ਗਿਆ, ਲੱਗੀਆਂ ਮਸ਼ੀਨਾਂ ਨੂੰ ਹੀ ਝੋਨਾ ਕੱਟਣ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਉਕਤ ਮਸ਼ੀਨਾਂ ਦੁਆਰਾ ਕੱਟੇ ਗਏ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸਾੜਨ ਦੀ ਨੌਬਤ ਨਹੀਂ ਆਉਂਦੀ ਅਤੇ ਕਿਸਾਨ ਉਸ ਨੂੰ ਅਸਾਨੀ ਨਾਲ ਖੇਤ ਵਿਚ ਵਾਹ ਕੇ ਹੀ ਅਗਲੀ ਫ਼ਸਲ ਦੀ ਬਜਾਈ ਕਰ ਸਕਦਾ ਹੈ।

ਇਥੇ ਜਾਰੀ ਪੱਤਰ ‘ਚ ਵਧੇਰੀ ਜਾਣਕਾਰੀ ਦਿੰਦਿਆਂ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸ਼੍ਰੀ ਕਾਹਨ ਸਿੰਘ ਪੱਨੂੰ ਨੇ ਸਪਸ਼ਟ ਕੀਤਾ ਕਿ ਬਿਨਾਂ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ‘ਤੇ ਪਾਬੰਦੀ ਲਗਾ ਦਿੱਤੀ ।

ਦੱਸਣਯੋਗ ਕਿ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਿਚ ਪਹਿਲਾਂ ਤੋਂ ਹੀ ਚੱਲ ਰਹੀਆਂ ਕੰਬਾਇਨਾਂ ਵਿਚ ਇਕ ਅਜਿਹਾ ਯੰਤਰ ਲਗਾ ਦਿੱਤਾ ਜਾਂਦਾ ਹੈ, ਜੋ ਕਿ ਝੋਨੇ ਦੀ ਪਰਾਲੀ ਨੂੰ ਕੁਤਰ ਕੇ ਖੇਤ ਵਿਚ ਨਾਲੋ-ਨਾਲ ਖਿਲਾਰ ਦਿੰਦਾ ਹੈ । ਇਸ ਤਰਾਂ ਕੁਤਰਾ ਕੀਤੀ ਗਈ ਪਰਾਲੀ ਇਕ ਵਾਰ ਵਹਾਈ ਕਰਨ ਨਾਲ ਹੀ ਖੇਤ ਵਿਚ ਰਲ ਜਾਂਦੀ ਹੈ ਅਤੇ ਉਸ ਲਈ ਕਿਸਾਨ ਨੂੰ ਵਾਧੂ ਖਰਚ ਜਾਂ ਵਾਧੂ ਮਿਹਨਤ ਨਹੀਂ ਕਰਨੀ ਪੈਂਦੀ। ਸਰਕਾਰ ਨੇ ਇਹ ਫੈਸਲਾ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਖੇਤਾਂ ਵਿਚ ਸਾੜਨ ਕਾਰਨ ਪੈਦਾ ਹੋਏ ਪ੍ਰਦੂਸ਼ਣ ਨੂੰ ਰੋਕਣ ਲਈ ਲਿਆ ਹੈ। ਇਸ ਪ੍ਰਦੂਸ਼ਣ ਕਾਰਨ ਮਨੁੱਖ, ਵਾਤਾਵਰਣ ਅਤੇ ਧਰਤੀ ਦੀ ਸਿਹਤ ‘ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ।

Advertisement

LEAVE A REPLY

Please enter your comment!
Please enter your name here