ਟਰਾਂਸਪੋਰਟੇਸ਼ਨ ਟੈਂਡਰ ਘੁਟਾਲਾ ਮਾਮਲਾ – ਸਾਬਕਾ ਮੰਤਰੀ ਆਸ਼ੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਅੱਜ
ਚੰਡੀਗੜ੍ਹ 20 ਫਰਵਰੀ(ਵਿਸ਼ਵ ਵਾਰਤਾ ਬਿਓਰੋ) -ਪੰਜਾਬ ਦੇ ਚਰਚਿਤ ਟ੍ਰਾਂਸਪੋਰਟੇਸ਼ਨ ਟੈਂਡਰ ਘੋਟਾਲੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਹੋਈਕੋਰਟ ਦੁਆਰਾ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜਮਾਨਤ ਪਟੀਸ਼ਨ ਉੱਤੇ ਸੁਣਵਾਈ ਕੀਤੀ ਜਾਣੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਦੁਆਰਾ ਸੁਣਵਾਈ ਲਈ 17 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਸੀ, ਪਰ ਸੁਣਵਾਈ ਨਹੀਂ ਹੋ ਸਕੀ ਸੀ।