ਟਰੱਕ ਅਤੇ ਕਾਰ ਦੀ ਟੱਕਰ – 9 ਲੋਕਾਂ ਦੀ ਮੌਤ
ਚੰਡੀਗੜ੍ਹ, 19ਜਨਵਰੀ(ਵਿਸ਼ਵ ਵਾਰਤਾ) ਗੋਆ-ਮੁੰਬਈ ਹਾਈਵੇਅ ‘ਤੇ ਅੱਜ ਸਵੇਰੇ ਇਕ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ।