ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਵਚਨਬੱਧ -ਵਿਧਾਇਕ ਘੁਬਾਇਆ
ਫਾਜ਼ਿਲਕਾ 27 ਮਾਰਚ ( ਐਸ ਕੇ ਵਰਮਾਂ ):ਹਲਕਾ ਫਾਜ਼ਿਲਕਾ ਦੇ ਪਿੰਡ ਨਵੇਂ ਮੁੰਬੇ ਕੇ ਦੇ ਸ਼ਹੀਦ ਹੋਏ ਕਿਸਾਨ ਦੀ ਅੰਤਿਮ ਅਰਦਾਸ ਮੌਕੇ ਬੋਲਦਿਆਂ ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਨੇ ਕਿਹਾ ਕਿ ਭਜਨ ਸਿੰਘ ਕਿਸਾਨ ਹੋਣ ਦੇ ਨਾਤੇ ਪਿਛਲੇ ਤਿੰਨ ਮਹੀਨਿਆਂ ਪਹਿਲਾ ਟਿੱਕਰੀ ਬਾਰਡਰ ਦਿੱਲੀ ਵਿਖੇ ਗਏ ਹੋਏ ਸਨ ਅਚਾਨਕ ਦਿੱਲੀ ਵਿਖੇ 18 ਮਾਰਚ ਨੂੰ ਭਜਨ ਸਿੰਘ ਦੀ ਮੌਤ ਹੋ ਗਈ। ਸਰਦਾਰ ਘੁਬਾਇਆ ਨੇ ਕਿਹਾ ਕਿ ਸ਼ਹੀਦ ਹੋੇਏ ਕਿਸਾਨ ਭਜਨ ਸਿੰਘ ਦਾ ਇਸ ਦੁਨੀਆਂ ਚੋ ਤੁਰ ਜਾਣਾ ਵੱਡੇ ਘਾਟੇ ਵਾਲੀ ਗੱਲ ਹੈ ਭਜਨ ਸਿੰਘ ਵਰਗੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਵਿਖੇ ਮੋਦੀ ਸਰਕਾਰ ਦੇ ਖਿਲਾਫ ਧਰਨੇ ਲਗਾ ਕੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਘੁਬਾਇਆ ਨੇ ਕਿਸਾਨ ਆਗੂ ਭਜਨ ਸਿੰਘ ਦੀ ਧਰਮ ਪਤਨੀ ਸ਼੍ਰੀਮਤੀ ਸੁਮਿਤਰਾ ਬਾਈ ਨੂੰ ਮਾਲੀ ਸਹਾਇਤਾ ਲਈ ਉਹਨਾਂ ਦੇ ਅੰਤਿਮ ਅਰਦਾਸ ਮੌਕੇ ਤਿੰਨ ਲੱਖ ਰੁਪਏ ਦਾ ਚੈਕ ਦਿੱਤਾ ਦੱਸਣਾ ਬਣਦਾ ਹੈ ਕਿ ਭਜਨ ਸਿੰਘ ਦੇ ਅੰਤਿਮ ਸੰਸਕਾਰ ਤੇ ਪੰਜਾਬ ਸਰਕਾਰ ਵਲੋ 2 ਲੱਖ ਰੁਪਏ ਦਾ ਚੈਕ ਵੀ ਦਿੱਤਾ ਗਿਆ ਸੀ
ਇਸ ਮੌਕੇ ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਨਵਜੀਵਨ ਛਾਬੜਾ ਨਾਇਥ. ਤਹਿਸੀਲਦਾਰ, ਡੀ ਐਸ ਪੀ ਪੰਨੂ , ਜਗਤਾਰ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ ਨਿਰਮਲ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।