ਟੀ-20 ਸੀਰੀਜ਼ ;ਮੈਚ ਤੀਜਾ: ਭਾਰਤ ਬਨਾਮ ਨਿਊਜ਼ੀਲੈਂਡ
ਮੀਂਹ ਕਾਰਨ ਨਹੀਂ ਨਿਕਲਿਆ ਕੋਈ ਨਤੀਜਾ ; ਭਾਰਤ ਨੇ 1-0 ਨਾਲ ਜਿੱਤੀ ਸੀਰੀਜ਼
ਪੜ੍ਹੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ, 22ਨਵੰਬਰ(ਵਿਸ਼ਵ ਵਾਰਤਾ)-ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਨੇਪੀਅਰ ‘ਚ ਖੇਡਿਆ ਗਿਆ ਤੀਜਾ ਟੀ-20 ਮੀਂਹ ਕਾਰਨ ਬੇਨਤੀਜਾ ਰਿਹਾ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੀਵੀ ਟੀਮ 19.4 ਓਵਰਾਂ ‘ਚ 160 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ। ਟੀਮ ਇੰਡੀਆ ਵੱਲੋਂ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 4-4 ਵਿਕਟਾਂ ਲਈਆਂ। ਨਿਊਜ਼ੀਲੈਂਡ ਦੀਆਂ ਆਖਰੀ 7 ਵਿਕਟਾਂ 14 ਦੌੜਾਂ ‘ਤੇ ਡਿੱਗ ਗਈਆਂ। ਇਸ ਤੋਂ ਬਾਅਦ ‘ਚ ਟੀਮ ਇੰਡੀਆ ਨੇ 9 ਓਵਰਾਂ ‘ਚ 4 ਵਿਕਟਾਂ ਗੁਆ ਕੇ 75 ਦੌੜਾਂ ਬਣਾ ਲਈਆਂ ਸਨ,ਜਿਸ ਤੋਂ ਬਾਅਦ ਫਿਰ ਮੀਂਹ ਪੈਣ ਲੱਗਾ। ਇਸ ਤੋਂ ਬਾਅਦ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ ਅਤੇ ਤੀਜਾ ਟੀ-20 ਟਾਈ ਐਲਾਨ ਦਿੱਤਾ ਗਿਆ। ਇਸ ਨਾਲ ਟੀਮ ਇੰਡੀਆ ਨੇ ਸੀਰੀਜ਼ 1-0 ਨਾਲ ਜਿੱਤ ਲਈ ਹੈ।