ਚੰਡੀਗੜ, 13 ਮਾਰਚ (ਵਿਸ਼ਵ ਵਾਰਤਾ)- ਡਾ. ਨਰੇਸ਼ ਕੁਮਾਰ ਕਾਂਸਰਾ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦਾ ਚਾਰਜ ਸੰਭਾਲ ਲਿਆ ਹੈ। ਉਹ ਐਮ.ਬੀ.ਬੀ.ਐਸ. (ਆਰਥੋ) ਹਨ। ਉਨਾਂ ਨੇ 6 ਅਪ੍ਰੈਲ 1983 ਨੂੰ ਗੁਰਦਾਸਪੁਰ ਵਿਖੇ ਬਤੌਰ ਮੈਡੀਕਲ ਅਫ਼ਸਰ ਜੁਆਇੰਨ ਕੀਤਾ ਸੀ। ਇਸ ਤੋਂ ਬਾਅਦ ਉਨਾਂ ਨੂੰ 2009 ਵਿੱਚ ਸਿਵਲ ਹਸਪਤਾਲ ਦਸੂਹਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਪਦ ਉਨੱਤ ਕੀਤਾ ਗਿਆ ਅਤੇ ਦਸੰਬਰ 2015 ਵਿੱਚ ਚੀਫ ਕੈਮੀਕਲ ਐਗਜ਼ਾਮੀਨਰ ਬਣੇ। ਇਸੇ ਤਰਾਂ ਫਰਵਰੀ 2016 ਵਿੱਚ ਬਤੌਰ ਸਿਵਲ ਸਰਜਨ ਫਰੀਦਕੋਟ ਅਤੇ ਜੂਨ 2016 ਤੋਂ ਹੁਣ ਤੱਕ ਸਿਵਲ ਸਰਜਨ ਪਠਾਨਕੋਟ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਉਨਾਂ ਨੇ ਆਪਣੀ ਡਿਉਟੀ ਸੰਭਾਲਦੇ ਹੋਏ ਕਿਹਾ ਕਿ ਉਨਾਂ ਦਾ ਮੁੱਖ ਉਦੇਸ਼ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੋਰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣਾ ਹੈ। ਉਨਾ ਨੇ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...