ਡੀਜੀਪੀ ਪੰਜਾਬ ਗੌਰਵ ਯਾਦਵ ਨੇ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

168
Advertisement

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

 

ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ)- ਹਰਿਮੰਦਰ ਸਾਹਿਬ ‘ਚ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਰਾਤ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਹੁਣ ਇਸ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੇ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਹੈ ਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਸਵੇਰੇ 11ਵਜੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਨਾਲ ਜੁੜੇ ਵੱਡੇ ਖੁਲਾਸੇ ਕਰਨਗੇ। ਉਹਨਾਂ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 

ਇਸ ਤੋਂ ਪਹਿਲਾਂ 6 ਅਤੇ 8 ਮਈ ਨੂੰ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ  ਧਮਾਕਾ ਹੋਇਆ ਸੀ। ਇਹ ਦੋਵੇਂ ਘੱਟ ਘਣਤਾ ਵਾਲੇ ਕਰੂਡ ਬੰਬ ਸਨ। 

Advertisement