ਚੰਡੀਗੜ, 29 ਸਤੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਵਿਚ ਤਾਇਨਾਤ ਰਹੇ ਡੀ.ਐਸ.ਪੀ ਰਾਜੇਸ਼ ਕੁਮਾਰ ਨੂੰ ਉਨਾਂ ਦੇ ਅੰਤਿਮ ਸਸਕਾਰ ਮੌਕੇ ਅੱਜ ਇਥੇ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਹਥਿਆਰ ਪੁੱਠੇ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਰਾਜੇਸ਼ ਕੁਮਾਰ ਦਾ ਬੁੱਧਵਾਰ ਨੂੰ ਚੰਡੀਗੜ ਵਿਖੇ ਦਿਲ ਦਾ ਦੌਰਾ ਪੈਣ ‘ਤੇ ਦਿਹਾਂਤ ਹੋ ਗਿਆ ਸੀ।
ਇਸ ਮੌਕੇ ਸਕੱਤਰ ਚੌਕਸੀ ਵਿਵੇਕ ਪ੍ਰਤਾਪ ਸਿੰਘ ਨੇ ਵਿਜੀਲੈਂਸ ਵਿਭਾਗ ਵਲੋਂ ਸਸਕਾਰ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਫੁੱਲ ਮਾਲਾ ਅਰਪਿਤ ਕੀਤੀ ਜਦਕਿ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਜੀ. ਨਗੇਸ਼ਵਾਰਾ ਰਾਓ ਨੇ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ. ਕੇ ਉਪੱਲ ਦੀ ਤਰਫੋਂ ਅਤੇ ਆਈ.ਜੀ. ਅਮਲਾ ਵੀ.ਨੀਰਜਾ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਦੀ ਤਰਫੋਂ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ।
ਇਸ ਮੌਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਸਮਾਜ ਸੇਵੀ ਵੀ ਰਾਜੇਸ਼ ਕੁਮਾਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਏ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...