ਡੇਰਾ ਮੁੱਖੀ ਬਾਰੇ ਫੈਸਲਾ: ਹੋਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਫਿਟਕਾਰ

767
Advertisement

ਚੰਡੀਗੜ੍ਹ, 24 ਅਗਸਤ(ਵਿਸ਼ਵ ਵਾਰਤਾ):  ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਆਉਣ ਵਾਲੇ ਫੈਸਲੇ ਤੋਂ ਪਹਿਲਾਂ ਲੱਖਾਂ ਸ਼ਰਧਾਲੂ ਪੰਚਕੁਲਾ ਪਹੁੰਚ ਗਏ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਹੋ ਸਕਦਾ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਮਾਮਲੇ ‘ਚ ਢੁੱਕਵਾਂ ਆਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਇਸ ਮਾਮਲੇ ‘ਚ ਤੁਰੰਤ ਸਖ਼ਤ ਕਦਮ ਚੁੱਕੇ ਜਾਣ, ਕਿਉਂਕਿ ਹਰਿਆਣਾ ਸਰਕਾਰ ਇਸ ਮਾਮਲੇ ‘ਚ ਅਸਫਲ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਹੋਰ ਫੋਰਸ ਮੁਹੱਈਆ ਕਰੇ, ਕਿਉਂਕਿ ਅਸੀਂ ਹੁਣ ਦੁਬਾਰਾ ਜਾਟ ਅੰਦੋਲਨ ਵਾਲਾ ਹਾਲ ਹਰਿਆਣਾ ‘ਚ ਨਹੀਂ ਚਾਹੁੰਦੇ।

ਕੋਰਟ ਨੇ ਕਿਹਾ ਕਿ ਜੇਕਰ ਤੁਸੀਂ ਕੁਝ ਨਹੀਂ ਕਰ ਸਕਦੇ ਤਾਂ ਅਸੀਂ ਆਰਮੀ ਨੂੰ ਆਦੇਸ਼ ਦਿੰਦੇ ਹਾਂ। ਇਸ ‘ਤੇ ਕੇਂਦਰ ਦੇ ਵਕੀਲ ਨੇ ਉਚਿਤ ਕਦਮ ਚੁੱਕਣ ਦਾ ਕੋਰਟ ਨੂੰ ਭਰੋਸਾ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਉਹ ਤਿੰਨ ਦਿਨਾਂ ਤੋਂ ਜੋ ਹੋ ਰਿਹਾ ਹੈ, ਉਸ ਨੂੰ ਚੰਗੀ ਤਰ੍ਹਾਂ ਦੇਖ ਰਹੇ ਹਨ। ਕੋਰਟ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਇਸ ਮਾਮਲੇ ‘ਚ ਤੁਰੰਤ ਉਚਿਤ ਸੰਖਿਆ ‘ਚ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਆਦੇਸ਼ ਦਿੱਤੇ ਹਨ। ਕੋਰਟ ਨੇ ਕਿਹਾ ਕਿ ਇਸ ਬਾਬਤ ਦੁਪਹਿਰ ਦੇ ਖਾਣੇ ਤੋਂ ਬਾਅਦ ਕੋਰਟ ਨੂੰ ਰਿਪੋਰਟ ਦਿੱਤੀ ਜਾਵੇ। ਕੋਰਟ ਨੇ ਆਈਬੀ ਨੂੰ ਇਹ ਵੀ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਨਪੁਟ ਦੇਵੇ।

Advertisement

LEAVE A REPLY

Please enter your comment!
Please enter your name here