ਸਿਰਸਾ, 8 ਸਤੰਬਰ : ਸਿਰਸਾ ਵਿਖੇ ਸਥਿਤ ਡੇਰਾ ਸੱਚਾ ਸੌਦਾ ਦੀ ਤਲਾਸ਼ੀ ਦੌਰਾਨ ਅੱਜ ਵੱਡੀ ਮਾਤਰਾ ਵਿਚ ਕੈਸ਼ ਬਰਾਮਦ ਹੋਇਆ ਹੈ| ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਕੈਸ਼ ਤੋਂ ਇਲਾਵਾ ਲੈਪਟਾਪ ਤੇ ਕੰਪਿਊਟਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ| ਇਸ ਦੌਰਾਨ ਡੇਰਾ ਸਿਰਸਾ ਦੇ 2 ਕਮਰਿਆਂ ਨੂੰ ਸੀਲ ਕੀਤਾ ਗਿਆ ਹੈ| ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਮਰਿਆਂ ਵਿਚ ਕੁਝ ਇਤਰਾਜ਼ਯੋਗ ਸਮਾਨ ਪਿਆ ਸੀ, ਜਿਸ ਤੋਂ ਬਾਅਦ ਇਸ ਨੂੰ ਸੀਲ ਕਰ ਦਿੱਤਾ ਗਿਆ ਹੈ|
ਇਸ ਦੌਰਾਨ ਪੁਲਿਸ ਨੇ ਇਕ ਕਾਲੇ ਰੰਗ ਦੀ ਲਗਜ਼ਰੀ ਕਾਰ ਅਤੇ ਓ.ਬੀ ਵੈਨ ਨੂੰ ਵੀ ਜ਼ਬਤ ਕੀਤਾ ਹੈ|
ਇਸ ਦੌਰਾਨ ਸਵੇਰ ਤੋਂ ਹੀ ਡੇਰਾ ਸੱਚਾ ਸੌਦਾ ਦੀ ਤਲਾਸ਼ੀ ਮੁਹਿੰਮ ਜਾਰੀ ਹੈ| ਇਥੇ ਸੁਰੱਖਿਆ ਵਿਵਸਥਾ ਕਾਫੀ ਕਰੜੀ ਕੀਤੀ ਗਈ ਹੈ ਅਤੇ ਤਲਾਸ਼ੀ ਲਈ ਜੀ.ਸੀ.ਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ| ਤਲਾਸ਼ੀ ਮੁਹਿੰਮ ਨੂੰ 5 ਘੰਟੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਅਤੇ ਹੁਣ ਵੀ ਤਲਾਸ਼ੀ ਜਾਰੀ ਹੈ|
ਆਮ ਆਦਮੀ ਪਾਰਟੀ ਨੇ Chandigarh ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਕੀਤਾ ਵਿਰੋਧ
ਆਮ ਆਦਮੀ ਪਾਰਟੀ ਨੇ Chandigarh ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਕੀਤਾ ਵਿਰੋਧ ਕਿਹਾ- ਜੇਕਰ ਹਰਿਆਣਾ ਇਸ ਦੇ...