• Latest
  • Trending
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

2 years ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

7 minutes ago
ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

56 minutes ago
MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

10 hours ago
Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

10 hours ago
Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

10 hours ago
Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

10 hours ago
Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

10 hours ago
4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

10 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

10 hours ago
Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

13 hours ago
Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

13 hours ago
Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

14 hours ago
Hindi News
English News
Wednesday, May 14, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

October 10, 2023
in ਸਿਆਸੀ, ਖਬਰਾਂ, ਪੰਜਾਬ
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ

ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ

ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ

ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ ਹਨ ਅਹਿਮ ਭੂਮਿਕਾ

ਖਿਡਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਮਿਲਣਗੀਆਂ

ਚੰਡੀਗੜ, 9 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ।
ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।
ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ।
ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।
ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

by Ankit
May 13, 2025
0

MOHALI ਦੇ SSP ਦਾ ਅਚਾਨਕ ਤਬਾਦਲਾ - ਇਸ IPS ਅਧਿਕਾਰੀ ਨੇ ਸੰਭਾਲੀ MOHALI ਦੀ ਕਮਾਂਡ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

by Ankit
May 13, 2025
0

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ...

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

by Ankit
May 13, 2025
0

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ...

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

by Ankit
May 13, 2025
0

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ ਪੁਲਿਸ ਵੱਲੋਂ ਦੋ ਫਰਮਾਂ ਖ਼ਿਲਾਫ਼ ਪਰਚਾ ਦਰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 13, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
May 14, 2025
0

    ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ) THOUGHT OF THE DAY : 💫💫💫ਕਿਸੇ ਨੂੰ ਹਰਾਉਣਾ ਬਹੁਤ ਆਸਾਨ ਹੈ, ਪਰ ਕਿਸੇ ਨੂੰ ਜਿੱਤਣਾ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 